ਪੰਜਾਬ ਦੇ ਸਕੂਲਾਂ ਲਈ ਸਖ਼ਤ ਹੁਕਮ ਜਾਰੀ! ਪ੍ਰਿੰਸੀਪਲਾਂ ਨੂੰ ਲਾਜ਼ਮੀ ਕਰਨਾ ਪਵੇਗਾ ਇਹ ਕੰਮ
Wednesday, Feb 05, 2025 - 10:58 AM (IST)
ਲੁਧਿਆਣਾ (ਵਿੱਕੀ) : ਪੰਜਾਬ 'ਚ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਸਕੂਲਾਂ ਨੂੰ 'ਸੇਫ਼ ਸਕੂਲ ਵਾਹਨ' ਨੀਤੀ ਦੀ ਪਾਲਣਾ ਦੀ ਪੁਸ਼ਟੀ ਕਰਨ ਵਾਲਾ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣ ਲਈ ਵੀ ਕਿਹਾ ਹੈ। ਬੇਸ਼ੱਕ ਉਨ੍ਹਾਂ ਨੇ ਆਵਾਜਾਈ ਸੇਵਾਵਾਂ ਆਊਟਸੋਰਸ ਕੀਤੀਆਂ ਹਨ, ਜਾਂ ਨਹੀਂ। ਸਕੂਲਾਂ ਦੇ ਮੁਖੀਆਂ ਲਈ ਪ੍ਰਸ਼ਾਸਨ ਨੂੰ ਵਾਹਨ ਮਾਲਕਾਂ ਦੇ ਵੇਰਵੇ ਅਤੇ ਜ਼ਰੂਰੀ ਦਸਤਾਵੇਜ਼ ਪ੍ਰਦਾਨ ਕਰਨੇ ਵੀ ਲਾਜ਼ਮੀ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਆਨਾਕਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੱਖਾਂ ਲੋਕਾਂ ਲਈ ਬੇਹੱਦ ਬੁਰੀ ਖ਼ਬਰ, ਮਾਲਕਾਨਾ ਹੱਕ ਬਾਰੇ ਸਾਹਮਣੇ ਆਈ ਵੱਡੀ ਗੱਲ
ਪ੍ਰਸ਼ਾਸਕੀ ਕਾਰਵਾਈ ਤੋਂ ਬਚਣ ਲਈ ਸਕੂਲਾਂ ਨੂੰ 'ਸੇਫ਼ ਸਕੂਲ ਵਾਹਨ' ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ। ਹਾਦਸਿਆਂ ਦੀ ਰੋਕਥਾਮ ਅਤੇ ਕੀਮਤੀ ਜਾਨਾਂ ਬਚਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐੱਨ. ਐੱਚ. ਏ. ਆਈ.), ਨਗਰ ਨਿਗਮ, ਟ੍ਰੈਫਿਕ ਪੁਲਸ ਅਤੇ ਹੋਰਾਂ ਸਮੇਤ ਵੱਖ-ਵੱਖ ਏਜੰਸੀਆਂ ਨੂੰ ਲੁਧਿਆਣਾ ਦੀਆਂ ਸੜਕਾਂ 'ਤੇ ਸਾਰੇ 77 ਬਲੈਕ ਸਪਾਟਾਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 10 ਹਜ਼ਾਰ ਪੋਸਟਾਂ 'ਤੇ ਹੋਵੇਗੀ ਭਰਤੀ, ਹੋ ਗਿਆ ਵੱਡਾ ਐਲਾਨ (ਵੀਡੀਓ)
ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਏਜੰਸੀਆਂ ਨੂੰ ਰਾਹਗੀਰਾਂ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਇਨ੍ਹਾਂ ਬਲੈਕ ਸਪਾਟਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਟ੍ਰੈਫਿਕ ਪੁਲਸ ਨੂੰ ਸ਼ਹਿਰ ਦੇ ਪ੍ਰਮੁੱਖ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਦੌਰਾਨ ਵਨ ਵੇਅ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ, ਵਾਹਨਾਂ ਦੀ ਪਾਰਕਿੰਗ ਅਤੇ ਸੜਕ ਕਿਨਾਰੇ ਰੁਕਣ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਕੂਲਾਂ ਨੂੰ ਆਪਣੇ ਮੁੱਖ ਗੇਟ ਦੇ ਬਾਹਰ ਟ੍ਰੈਫਿਕ ਜਾਮ ਨੂੰ ਰੋਕਣ ਲਈ ਢੁੱਕਵੇਂ ਪਾਰਕਿੰਗ ਪ੍ਰਬੰਧ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪੁਲਸ ਨੂੰ ਕਿਸੇ ਵੀ ਉਲੰਘਣਾ ਲਈ ਜੁਰਮਾਨੇ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਿਫਾਰਸ਼ ਕੀਤੀ ਕਿ ਸਕੂਲ ਪ੍ਰਬੰਧਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਸੁਰੱਖਿਅਤ ਆਵਾਜਾਈ ਤਰੀਕਿਆਂ ਦੀ ਵਰਤੋਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕਰਨ। ਲੋੜ ਪੈਣ 'ਤੇ ਅਧਿਕਾਰੀਆਂ ਵਲੋਂ ਢੁੱਕਵੀਂ ਕਾਰਵਾਈ ਵੀ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8