ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

05/28/2024 7:26:00 PM

ਲੁਧਿਆਣਾ (ਵਿੱਕੀ) : ਇਕ ਪਾਸੇ ਜਿੱਥੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ’ਤੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵੱਲੋਂ ਅਧਿਆਪਕਾਂ ਦਾ ਡਾਟਾ ਅਪਡੇਟ ਨਾ ਕਰਨ ਦਾ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਸਖ਼ਤ ਨੋਟਿਸ ਲਿਆ ਹੈ। ਐੱਮ. ਆਈ. ਐੱਸ. ਵਿੰਗ, ਸਮੱਗਰ ਸਿੱਖਿਆ ਮੁਹਿੰਮ ਅਥਾਰਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਦਫਤਰ ਵੱਲੋਂ ਸਾਰੇ ਸਕੂਲ ਮੁਖੀਆਂ ਨੂੰ ਇਸ ਸਬੰਧੀ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਵਿਚ ਕਿਹਾ ਗਿਆ ਹੈ ਕਿ ਸਕੂਲ ਸਿੱਖਿਆ ਵਿਭਾਗ ਦੇ ਪੋਰਟਲ ‘ਈ-ਪੰਜਾਬ’ ’ਤੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਟਾਫ ਦਾ ਡਾਟਾ ਦਰਜ ਹੈ, ਜਿਸ ਨੂੰ ਸਬੰਧਤ ਸਕੂਲ ਮੁਖੀਆਂ ਵੱਲੋਂ ਆਪਣੇ ਪੱਧਰ ’ਤੇ ਚੈੱਕ ਕੀਤਾ ਜਾਂਦਾ ਹੈ ਅਤੇ ਲੋੜ ਪੈਣ ’ਤੇ ਜ਼ਰੂਰਤ ਮੁਤਾਬਕ ਉਸ ਨੂੰ ਅਨਲਾਕ ਕਰਵਾ ਕੇ ਅੱਪਡੇਟ ਵੀ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਜੇ ਤੁਹਾਡੇ ਪਿੱਤੇ 'ਚ ਵੀ ਪੱਥਰੀ ਹੈ ਤਾਂ ਸਾਵਧਾਨ, ਪੀ. ਜੀ. ਆਈ. ਦੀ ਖੋਜ 'ਚ ਹੈਰਾਨ ਕਰਨ ਦੇਣ ਵਾਲਾ ਖ਼ੁਲਾਸਾ

ਸਾਰੇ ਸਰਕਾਰੀ ਸਕੂਲਾਂ ਵੱਲੋਂ ਹਰ ਮਹੀਨੇ ਦੀ 10 ਤਾਰੀਖ ਨੂੰ ਈ-ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੇ ਸਬੰਧਤ ਸਕੂਲ ਦਾ ਪੂਰਾ ਡਾਟਾ ਸਕੂਲ ਰਿਕਾਰਡ ਮੁਤਾਬਕ ਬਿਲਕੁਲ ਸਹੀ ਹੈ ਪਰ ਚੈੱਕ ਕਰਨ ਉਪਰੰਤ ਪਤਾ ਲੱਗਾ ਹੈ ਕਿ ਅਜੇ ਵੀ ਵੱਖ-ਵੱਖ ਸਕੂਲ ਮੁਖੀਆਂ ਵੱਲੋਂ ਆਊਟਸੋਰਸ ਏਜੰਸੀਆਂ ਤਹਿਤ ਕੰਮ ਕਰ ਰਹੇ ਅਧਿਆਪਕਾਂ, ਮੁਲਾਜ਼ਮਾਂ ਦਾ ਡਾਟਾ ਵਿਭਾਗ ਦੀ ਵੈੱਬਸਾਈਟ ’ਤੇ ਈ-ਪੰਜਾਬ ਪੋਰਟਲ ’ਤੇ ਐਡ-ਅਪਡੇਟ ਨਹੀਂ ਕਰਵਾਇਆ ਗਿਆ, ਜੋ ਕਿ ਵਿਭਾਗ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। 

ਇਹ ਵੀ ਪੜ੍ਹੋ : ਧੀ ਨੂੰ ਕੈਨੇਡਾ ਦੀ ਫਲਾਈਟ 'ਚ ਬਿਠਾਉਣ ਲਈ ਦਿੱਲੀ ਪਹੁੰਚਿਆ ਪਰਿਵਾਰ, ਜਦੋਂ ਏਅਰਪੋਰਟ ਆਏ ਤਾਂ ਉੱਡੇ ਹੋਸ਼

ਇਸ ਲਈ ਸਿੱਖਿਆ ਵਿਭਾਗ ਤਹਿਤ ਹੋਣ ਵਾਲੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਪੋਰਟਲ ’ਤੇ ਮੌਜੂਦ ਡਾਟਾ ਦੇ ਅੰਕੜਿਆਂ ਮੁਤਾਬਕ ਹੀ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ’ਚ ਸਕੂਲ ਦੀ ਇਮਾਰਤ ਦੀ ਰਿਪੇਅਰ ਜਾਂ ਮੇਨਟੀਨੈਂਸ ਸਬੰਧੀ ਫੰਡ ਦੀ ਪ੍ਰਪੋਜ਼ਲ, ਬੱਚਿਆਂ ਦੇ ਸਬੰਧ ’ਚ ਕਿਸੇ ਤਰ੍ਹਾਂ ਦੀ ਸਹੂਲਤ ਦੇਣ ਦੇ ਸਬੰਧ ਵਿਚ ਫੰਡ ਜਾਰੀ ਕਰਨ ਦੀ ਪ੍ਰਪੋਜ਼ਲ, ਸਕੂਲ ਸਟਾਫ ਸਬੰਧੀ ਜਿਵੇਂ ਕਿ ਆਊਟਸੋਰਸ ਏਜੰਸੀ ਤਹਿਤ ਕੰਮ ਕਰ ਰਹੇ ਅਧਿਆਪਕਾਂ/ਮੁਲਾਜ਼ਮਾਂ ਦੀ ਤਨਖਾਹ ਦੇ ਫੰਡ ਦੀ ਪ੍ਰਪੋਜ਼ਲ ਜਾਂ ਬੱਚਿਆਂ ਦੀ ਗਿਣਤੀ ਮੁਤਾਬਕ ਸਕੂਲਾਂ ’ਚ ਅਧਿਆਪਕਾਂ ਦੀ ਲੋੜ ਮੁਤਾਬਕ ਜਾਣਕਾਰੀ ਵਿਭਾਗ ਦੇ ਪੋਰਟਲ ’ਤੇ ਹੀ ਮੁਹੱਈਆ ਕਰਵਾਈ ਜਾਂਦੀ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਨਤੀਜਾ

ਇਸ ਲਈ ਸਾਰੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕਿਸੇ ਵੀ ਸਕੂਲ ਵੱਲੋਂ ਕਿਸੇ ਵੀ ਕਿਸਮ ਦੇ ਸਟਾਫ ਦਾ ਡਾਟਾ ਅਧੂਰਾ ਰੱਖਿਆ ਗਿਆ ਹੈ ਤਾਂ ਇਸ ਨੂੰ ਤੁਰੰਤ ਐਡ/ਅਪਡੇਟ ਕੀਤਾ ਜਾਵੇ। ਕਿਸੇ ਵੀ ਸਕੂਲ ਦੇ ਕਿਸੇ ਵੀ ਕਿਸਮ ਦੇ ਅਧੂਰੇ ਡਾਟਾ ਦੀ ਪੂਰੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਨਿੱਜੀ ਹੋਵੇਗੀ ਜਾਂ ਕੋਤਾਹੀ ਵਰਤਣ ਦੀ ਸੂਰਤ ’ਚ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਆਉਣ ਨਾਲ ਦਿਲਚਸਪ ਹੋਇਆ ਖਡੂਰ ਸਾਹਿਬ ਸੀਟ 'ਤੇ ਮੁਕਾਬਲਾ, ਜਾਣੋ ਹੁਣ ਤਕ ਦਾ ਇਤਿਹਾਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News