ਪੰਜਾਬ ਵਾਸੀਆਂ ਲਈ ਸਖ਼ਤ ਹੁਕਮ ਜਾਰੀ! ਲੱਗ ਗਈਆਂ ਆਹ ਪਾਬੰਦੀਆਂ
Monday, Dec 09, 2024 - 10:32 AM (IST)
ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਅਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੁੱਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉੱਚੀਆਂ ਥਾਵਾਂ ’ਤੇ ਚੜ੍ਹ ਜਾਂਦੇ ਹਨ, ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
ਇਹ ਵੀ ਪੜ੍ਹੋ : ਗਿੱਦੜਬਾਹਾ ਤੋਂ ਬਾਅਦ ਹੁਣ ਲੁਧਿਆਣਾ ’ਚ ਵੀ ਦੇਖਣ ਨੂੰ ਮਿਲੇਗਾ ਬਿੱਟੂ ਤੇ ਵੜਿੰਗ ਵਿਚਕਾਰ ਟਕਰਾਅ
ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਂਕੀਆਂ ’ਤੇ ਚੜ੍ਹਨ ਜਾਂ ਅਜਿਹੀਆਂ ਉੱਚੀਆਂ ਥਾਵਾਂ ’ਤੇ ਜਾਣ ਲਈ ਪਾਬੰਦੀ ਲਗਾਈ ਜਾਂਦੀ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਅਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਇਸ ਬਰੇਤੀ/ ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ’ਚ ਡਰੋਨ ਕੈਮਰਾ ਚਲਾਉਣ/ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜ਼ਿਲ੍ਹੇ ’ਚ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ : PU ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਸੁਰੱਖਿਆ ਨੂੰ ਲੈ ਕੇ ਚੁੱਕਿਆ ਵੱਡਾ ਕਦਮ
ਅਜਿਹਾ ਕਰਨ ਨਾਲ ਰਾਜ ਦੇ ਪਸ਼ੂਧਨ ਦੀ ਸੁਧਰੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਇਸ ਤਰ੍ਹਾਂ ਜ਼ਿਲ੍ਹੇ ਭਰ ’ਚ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ, ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮ ਅਨੁਸਾਰ ਉਨ੍ਹਾਂ ਜ਼ਿਲ੍ਹੇ ਅੰਦਰ ਸਾਰੇ ਪੀ. ਜੀ. ਮਾਲਕਾਂ ਨੂੰ ਪੀ. ਜੀ. ’ਚ ਰਹਿਣ ਵਾਲੇ ਵਿਦਿਆਰਥੀਆਂ/ਕਿਰਾਏਦਾਰਾਂ ਦੀ ਰਜਿਸਟ੍ਰੇਸ਼ਨ/ ਵੈਰੀਫਿਕੇਸ਼ਨ ਸਬੰਧਿਤ ਪੁਲਸ ਥਾਣੇ/ਸਾਂਝ ਕੇਂਦਰ ਵਿਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹੇ ਵਿਚ ਬਹੁਤ ਸਾਰੇ ਵਿਦਿਆਰਥੀ/ਕਿਰਾਏਦਾਰ ਬਾਹਰੋਂ ਆ ਕੇ ਜ਼ਿਲ੍ਹੇ ਅੰਦਰ ਬਣੀਆਂ ਪੀ. ਜੀ. ਵਿਚ ਰਹਿ ਰਹੇ ਹਨ, ਜਿਸ ਦੀ ਕੋਈ ਵੀ ਜਾਣਕਾਰੀ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਜਾਂ ਪੁਲਸ ਪ੍ਰਸ਼ਾਸਨ ਨੂੰ ਨਹੀਂ ਹੁੰਦੀ। ਇਹ ਹੁਕਮ 7 ਫਰਵਰੀ 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8