ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ

Friday, Sep 12, 2025 - 02:32 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲੇਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ 'ਚ ਹਾਲਾਤ ਖ਼ੌਫ਼ਨਾਕ! ਫੈਲ ਸਕਦੀ ਹੈ ਭਿਆਨਕ ਬੀਮਾਰੀ, ਇਸ ਖੇਤਰ 'ਚ ਦਿਸਣ ਲੱਗੀਆਂ...

ਇਸ ਦੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਭੈੜੇ ਅਨਸਰਾਂ ਵੱਲੋਂ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬੀਓ ਰਹੋ ਸਾਵਧਾਨ! ਖ਼ਤਰਾ ਅਜੇ ਟਲਿਆ ਨਹੀਂ, ਡੈਮ ਤੋਂ ਛੱਡਿਆ ਜਾ ਰਿਹਾ ਲਗਾਤਾਰ ਪਾਣੀ

ਇਸ ਤੋਂ ਇਲਾਵਾ ਜ਼ਿਲੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫ਼ੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ। ਇਸੇ ਤਰ੍ਹਾਂ ਜ਼ਿਲਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ: ਗੜ੍ਹਸ਼ੰਕਰ ਦੇ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਂ, ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ, ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 7 ਨਵੰਬਰ 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ 'ਚ ਨਵਾਂ ਮੋੜ! ਇਨ੍ਹਾਂ ਗੈਂਗਸਟਰਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News