ਜਲੰਧਰ ਵਿਚ ਸਖ਼ਤ ਹੁਕਮ ਜਾਰੀ, ਲਗਾਈਆਂ ਗਈਆਂ ਵਿਸ਼ੇਸ਼ ਪਾਬੰਦੀਆਂ

06/11/2024 4:47:50 PM

ਜਲੰਧਰ : ਜੁਆਇੰਟ ਕਮਿਸ਼ਨਰ ਪੁਲਸ ਸੰਜੀਵ ਕੁਮਾਰ ਸ਼ਰਮਾ ਵਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਰੋਕ ਲਗਾਈ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ  ਵੀ ਵਿਅਕਤੀ ਵਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ ’ਤੇ ਪੂਰਨ  ਪਾਬੰਦੀ ਲਗਾਈ ਗਈ ਹੈ। 

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ

ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਆਦਿ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵਟਸਐਪ ਆਦਿ ’ਤੇ ਅਪਲੋਡ ਕਰਨ ’ਤੇ ਪੂਰਨ ਪਾਬੰਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 10.06.2024 ਤੋਂ 09.08.2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਤਿੰਨ ਵਿਅਕਤੀਆਂ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News