ਪੰਜਾਬ ''ਚ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਸਖ਼ਤ ਹੁਕਮ ਜਾਰੀ, ਨਹੀਂ ਕਰ ਸਕੋਗੇ ਇਹ ਕੰਮ

Tuesday, Dec 17, 2024 - 11:18 AM (IST)

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁਮੁਦ ਬੰਬਾਹ ਪੀ. ਸੀ. ਐੱਸ. ਨੇ ਬਾਰਡਰ ਏਰੀਏ ’ਚ ਪੈਂਦੇ ਦਰਿਆ ’ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬੰਦ ਹੋਣਗੇ ਰਾਸ਼ਨ ਕਾਰਡ! ਵੱਡਾ ਫ਼ੈਸਲਾ ਲੈਣ ਜਾ ਰਹੀ ਸਰਕਾਰ

ਉਨ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਅੰਦਰ ਜੇਲ੍ਹ ਖੇਤਰ ਦੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ’ਚ ਵੱਖ-ਵੱਖ ਸਥਾਨਾਂ ’ਤੇ ਡਰੇਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕ ਹੋ ਜਾਣ Alert, ਜਾਰੀ ਹੋ ਗਏ ਸਖ਼ਤ ਹੁਕਮ

ਉਨ੍ਹਾਂ ਦੱਸਿਆ ਕਿ ਡਰੋਨ ਦੀ ਵਰਤੋਂ ਕਰ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ’ਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ-ਕਰਕਟ ਆਦਿ ਖੁੱਲ੍ਹੇ ’ਚ ਅੱਗ ਲਾਉਣ ’ਤੇ ਪਾਬੰਦੀ ਲਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News