ਸੰਕਟਕਾਲੀਨ ਹਾਲਾਤਾਂ ਵਿਚਾਲੇ ਇਸ ਜ਼ਿਲ੍ਹੇ ''ਚ ਜਾਰੀ ਹੋ ਗਏ ਸਖਤ ਹੁਕਮ

Wednesday, May 07, 2025 - 11:05 PM (IST)

ਸੰਕਟਕਾਲੀਨ ਹਾਲਾਤਾਂ ਵਿਚਾਲੇ ਇਸ ਜ਼ਿਲ੍ਹੇ ''ਚ ਜਾਰੀ ਹੋ ਗਏ ਸਖਤ ਹੁਕਮ

ਕਪੂਰਥਲਾ: ਪੂਰੇ ਪੰਜਾਬ ਵਿਚ ਅੱਜ ਜਿਥੇ ਮੌਕ ਡਰਿੱਲ ਤੇ ਬਲੈਕਆਊਟ ਰਾਹੀਂ ਲੋਕਾਂ ਨੂੰ ਜੰਗ ਦੇ ਹਾਲਾਤਾਂ ਬਾਰੇ ਜਾਗਰੂਕ ਕੀਤਾ ਗਿਆ, ਉਥੇ ਹੀ ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਖਤ ਪਾਬੰਦੀਆਂ ਵੀ ਜਾਰੀ ਕੀਤੀਆਂ ਗਈਆਂ ਹਨ।

Jalandhar 'ਚ ਹੋ ਗਿਆ ਬਲੈਕਆਊਟ! DC ਨੇ ਕੀਤੀ ਸ਼ਹਿਰ ਵਾਸੀਆਂ ਨੂੰ ਅਪੀਲ

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੋਕ ਡ੍ਰਿਲਾਂ ਕੀਤੀਆਂ ਜਾ ਰਹੀਆਂ ਹਨ। ਆਮ ਤੌਰ 'ਤੇ ਵੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆਂ, ਖੁਸੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵਲੋਂ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ।

 

PunjabKesari

Amritsar 'ਚ ਬਲੈਕਆਊਟ! ਗੁਰੂ ਨਗਰੀ 'ਚ ਪੱਸਰਿਆ ਹਨੇਰਾ, ਉੱਚੀ-ਉੱਚੀ ਵੱਜ ਰਹੇ ਘੁੱਗੂ 

ਇਸ ਲਈ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ.,ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਂਦੀ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ ਦੇ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀਆਂ ਹਨ। ਇਹ ਹੁਕਮ ਮਿਤੀ 07-05-2025 ਤੋਂ 05-07-2025 ਤੱਕ ਲਾਗੂ ਰਹਿਣਗੇ। ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵੱਲੋ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News