ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 22 ਦਸੰਬਰ ਤੱਕ ਰਹਿਣਗੇ ਲਾਗੂ
Thursday, Dec 19, 2024 - 09:56 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਰਾਜ ਮਿਊਂਸੀਪਲ ਚੋਣਾਂ ਆਮ ਅਤੇ ਜ਼ਿਮਨੀ 21 ਦਸੰਬਰ ਨੂੰ ਹੋਣੀਆਂ ਤੈਅ ਹੋਈਆਂ ਹਨ। ਅਮਨ ਅਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿੱਤ ’ਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ’ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਖਬਰ ਪੜ੍ਹ ਤੁਹਾਡੇ ਵੀ ਉੱਡ ਜਾਣਗੇ ਹੋਸ਼
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪਿੰਡਾਂ ਅੰਦਰ 17 ਦਸੰਬਰ ਤੋਂ 22 ਦਸੰਬਰ ਤੱਕ ਕਿਸੇ ਵੀ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਚੁੱਕਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਾ ਕੀਤਾ ਇਹ ਕੰਮ ਤਾਂ...
ਉਨ੍ਹਾਂ ਕਿਹਾ ਕਿ ਹਾਲਾਤ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਆਮ ਜਨਤਾ ਦੇ ਨਾਮ ’ਤੇ ਇਕ ਤਰਫਾ ਹੁਕਮ ਪਾਸ ਕੀਤਾ ਜਾਂਦਾ ਹੈ। ਸੀਨੀਅਰ ਕਪਤਾਨ ਪੁਲਸ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8