ਪੰਜਾਬੀਓ, ਭੁੱਲ ਕੇ ਵੀ ਨਾ ਕਰ ਲਿਓ ਆਹ ਕੰਮ! ਜਾਰੀ ਹੋਏ ਸਖ਼ਤ ਹੁਕਮ
Tuesday, Dec 24, 2024 - 11:30 AM (IST)
ਨਵਾਂਸ਼ਹਿਰ (ਤ੍ਰਿਪਾਠੀ) : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ 144 ਤਹਿਤ ਮਿਲੇ ਅਧਿਕਾਰਾਂ ਸਬੰਧੀ ਜ਼ਿਲ੍ਹੇ ਦੀ ਹੱਦ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ 'ਚ ਵੱਖ-ਵੱਖ ਜੱਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਤੋਂ ਮਨਾਹੀ ਕੀਤੀ ਗਈ ਹੈ। ਇਸ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪਰੇਸ਼ਾਨੀ ਦੇ ਮੱਦੇਨਜ਼ਰ ਸੜਕਾਂ/ਚੌਂਕਾਂ ਵਿਚ ਟ੍ਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਕਦੇ ਵੀ ਹੋ ਸਕਦੀ ਹੈ ਡੱਲੇਵਾਲ ਦੀ ਮੌਤ! ਡਾਕਟਰ ਨੇ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ 'ਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜੱਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ 'ਚ ਸਬ ਡਵੀਜ਼ਨ ਨਵਾਂਸ਼ਹਿਰ 'ਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ 'ਚ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 27 ਦਸੰਬਰ ਨੂੰ ਛੁੱਟੀ ਦਾ ਐਲਾਨ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਨਿਰਧਾਰਿਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲੈਣੀ ਜ਼ਰੂਰੀ ਹੋਵੇਗੀ। ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਂਕ, ਬੱਸ ਅੱਡਾ ਚੌਂਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐੱਸ. ਡੀ. ਐੱਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ 'ਚ ਵੀ ਅਜਿਹੀ ਕਿਸੇ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਾਈ ਹੈ। ਉਪਰੋਕਤ ਮਨਾਹੀ ਦੇ ਹੁਕਮ 22 ਫਰਵਰੀ, 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8