ਪੰਜਾਬ ''ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰਾ ਸ਼ਡਿਊਲ
Monday, Aug 18, 2025 - 05:20 PM (IST)

ਮੋਹਾਲੀ (ਰਣਬੀਰ) : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ 5 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੇ ਅਪਡੇਟ ਲਈ ਸਮਾਂ-ਸਾਰਣੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪਹਿਲਾਂ 3 ਮਾਰਚ, 2025 ਨੂੰ ਪ੍ਰਕਾਸ਼ਿਤ ਵੋਟਰ ਸੂਚੀਆਂ ਨੂੰ ਹੁਣ ਇਕ ਸਤੰਬਰ, 2025 ਦੀ ਯੋਗਤਾ ਮਿਤੀ ਨਾਲ ਅਪਡੇਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਸ਼ਾਮਲ ਹਨ।
ਇਹ ਵੀ ਪੜ੍ਹੋ : ਜਿੰਮਾਂ 'ਚ ਵਰਤੇ ਜਾਂਦੇ ਸਪਲੀਮੈਂਟਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 28 ਦੇ ਅਨੁਸਾਰ ਯੋਗ ਵੋਟਰਾਂ ਦੀ ਨਿਰਧਾਰਿਤ ਯੋਗਤਾ ਮਿਤੀ ਤੱਕ ਘੱਟੋ-ਘੱਟ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ ਅਤੇ ਆਮ ਤੌਰ 'ਤੇ ਸਬੰਧਿਤ ਚੋਣ ਹਲਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਵੋਟਰ ਸੂਚੀਆਂ ਦੇ ਡ੍ਰਾਫਟ ਪ੍ਰਕਾਸ਼ਨ ਦੀ ਮਿਤੀ 19 ਅਗਸਤ ਹੈ, ਜੋ ਕਿ ਪੰਚਾਇਤ ਸੰਮਤੀ ਦਫ਼ਤਰਾਂ, ਜ਼ਿਲ੍ਹਾ ਪਰਿਸ਼ਦ ਦਫ਼ਤਰ ਅਤੇ ਸਬੰਧਿਤ ਐੱਸ. ਡੀ. ਐੱਮ. ਦਫ਼ਤਰ 'ਚ ਉਪਲੱਬਧ ਹੋਣਗੀਆਂ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਪਿੰਡਾਂ ਵਾਲਿਆਂ ਦੇ ਸੁੱਕੇ ਸਾਹ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਜ਼ਿਲ੍ਹੇ ਦੇ ਵਸਨੀਕ 20 ਅਗਸਤ ਤੋਂ 27 ਅਗਸਤ, 2025 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ ਅਤੇ ਇਨ੍ਹਾਂ ਦਾ ਨਿਪਟਾਰਾ ਇਕ ਸਤੰਬਰ, 2025 ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 3 ਸਤੰਬਰ, 2025 ਨੂੰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ-ਕਮ-ਸਬ ਡਿਵੀਜ਼ਨਲ ਮੈਜਿਸਟ੍ਰੇਟਾਂ ਨੂੰ ਇਸ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਹਲਕਿਆਂ ਦੇ ਸਾਰੇ ਯੋਗ ਵੋਟਰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8