ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਪਰੋਸਣ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

Tuesday, Dec 05, 2023 - 10:48 AM (IST)

ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਪਰੋਸਣ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਲੁਧਿਆਣਾ (ਵਿੱਕੀ) : ਸੰਗਰੂਰ ਦੇ ਇਕ ਸਰਕਾਰੀ ਸਕੂਲ ’ਚ ਮਿਡ-ਡੇਅ-ਮੀਲ ਖਾਣ ਤੋਂ ਬਾਅਦ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੀ ਚਿੰਤਾਜਨਕ ਘਟਨਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਹਰਕਤ 'ਚ ਆ ਗਿਆ ਹੈ। ਇਸ ਸਬੰਧੀ ਪੰਜਾਬ ਮਿਡ-ਡੇਅ-ਮੀਲ ਸੋਸਾਇਟੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਤਿਆਰ ਕਰਨ ਅਤੇ ਪਰੋਸਣ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਸੰਗਰੂਰ ਮਗਰੋਂ ਹੁਣ ਨਕੋਦਰ ਦੇ ਸਕੂਲ 'ਚ ਬੱਚੇ ਪਏ ਬੀਮਾਰ, ਤੁਰੰਤ ਲਿਜਾਇਆ ਗਿਆ ਹਸਪਤਾਲ

ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਸਕੂਲੀ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੀ ਸਰਵਉੱਚ ਮਹੱਤਤਾ ’ਤੇ ਜ਼ੋਰ ਦਿੰਦੇ ਹਨ। ਹਦਾਇਤਾਂ ਅਨੁਸਾਰ ਕਿਸੇ ਵੀ ਸਕੂਲੀ ਬੱਚੇ ਨੂੰ ਮਿਡ-ਡੇਅ-ਮੀਲ ਪਰੋਸਣ ਤੋਂ ਪਹਿਲਾਂ ਮਿਡ-ਡੇਅ-ਮੀਲ ਵਰਕਰ, ਫਿਰ ਮਿਡ-ਡੇਅ-ਮੀਲ ਇੰਚਾਰਜ ਅਤੇ ਬਾਅਦ ’ਚ ਸਕੂਲ ਮੁਖੀ ਵੱਲੋਂ ਇਸ ਨੂੰ ਧਿਆਨ ’ਚ ਰੱਖਦੇ ਹੋਏ, ਇਸ ਨੂੰ ਚੱਖਣਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬੀਓ ਹੱਡ ਚੀਰਵੀਂ ਠੰਡ ਲਈ ਹੋ ਜਾਓ ਤਿਆਰ, ਸੀਤ ਲਹਿਰ ਸਣੇ ਮੀਂਹ ਨੂੰ ਲੈ ਕੇ ਜਾਰੀ ਹੋਇਆ ਯੈਲੋ Alert
ਚੱਖਣ ਅਤੇ ਨਿਰੀਖਣ ਪ੍ਰਕਿਰਿਆ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਪਰੋਸਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ’ਚ ਕਿਸੇ ਅਣਸੁਖਾਵੀਂ ਘਟਨਾ ਜਾਂ ਅਣਗਹਿਲੀ ਦੀ ਸੂਰਤ ’ਚ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਜਾਂ ਮਿਡ-ਡੇਅ-ਮੀਲ ਇੰਚਾਰਜ ਦੀ ਹੋਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News