ਜ਼ਿਮਨੀ ਚੋਣ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ

Sunday, Nov 17, 2024 - 01:46 PM (IST)

ਗੁਰਦਾਸਪੁਰ (ਵਿਨੋਦ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਰੰਧਾਵਾ, ਐੱਸ.ਪੀ (ਡੀ) ਗੁਰਦਾਸਪੁਰ, ਮਨਜਿੰਦਰ ਸਿੰਘ ਚੋਣ ਤਹਿਸੀਲਦਾਰ, ਐਕਸਾਈਜ਼ ਵਿਭਾਗ ਦੇ, ਅਧਿਕਾਰੀ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਜੋ ਮਿਤੀ 20 ਨਵੰਬਰ ਨੂੰ ਹੋਣ ਜਾ ਰਹੀ ਹੈ, ਚੋਣ ਸਬੰਧੀ ਚੋਣ ਪ੍ਰਚਾਰ ਮਿਤੀ 18 ਨਵੰਬਰ ਨੂੰ ਸ਼ਾਮ 06.00 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਵੱਡੇ ਏਅਰਪੋਰਟ 'ਤੇ ਹੰਗਾਮਾ, ਯਾਤਰੀ ਵੀ ਹੋ ਗਏ ਤੱਤੇ (ਦੇਖੋ ਵੀਡੀਓ)

ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਲਕੇ ਤੋਂ ਬਾਹਰੋਂ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿਚ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਹਲਕੇ ਤੋਂ ਬਾਹਰੋਂ ਆਏ ਸਿਆਸੀ ਵਰਕਰ, ਪਾਰਟੀ ਵਰਕਰ ਜਾਂ ਚੋਣ ਪ੍ਰਚਾਰ ਸਬੰਧੀ ਆਦਿ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਵਿਚ ਨਹੀਂ ਠਹਿਰ ਸਕਦੇ ਅਤੇ 18 ਨਵੰਬਰ ਨੂੰ ਸ਼ਾਮ 06.00 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਚਲੇ ਜਾਣ ਨੂੰ ਯਕੀਨੀ ਬਣਾਇਆ ਜਾਵੇ। 18 ਨਵੰਬਰ ਸ਼ਾਮ 6:00 ਵਜੇ ਤੋਂ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਤੱਕ ਇਹ ਨਿਯਮ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਹੋਟਲ, ਰੈਸਟੋਰੈਂਟ, ਪੈਲੇਸ ਤੇ ਗੈਸਟ ਹਾਊਸ ਦੇ ਮਾਲਕਾਂ ਤੇ ਨੁਮਾਇੰਦਿਆਂ ਨੂੰ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਹਲਕੇ ਦੇ ਆਸ-ਪਾਸ ਦੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਮਿਤੀ 18 ਨਵੰਬਰ 2024 ਸ਼ਾਮ 6:00 ਵਜੇ ਤੋਂ ਮਿਤੀ 20 ਨਵੰਬਰ ਸ਼ਾਮ 6:00 ਵਜੇ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 23 ਨਵੰਬਰ ਨੂੰ ਡਰਾਈ ਡੇਅ ਰਹੇਗਾ। ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ ’ਤੇ ਵੀ ਪੂਰਨ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ- ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News