ਪੰਜਾਬ ਦੇ ਅਫ਼ਸਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ, ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ

Wednesday, Oct 02, 2024 - 06:58 PM (IST)

ਪੰਜਾਬ ਦੇ ਅਫ਼ਸਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ, ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ

ਚੰਡੀਗੜ੍ਹ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿਚ ਦੇਸ਼ ਭਰ ਵਿਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਸਿੱਖਿਆ ਵਿਭਾਗ ਦੀ ਸਖ਼ਤ ਚੇਤਾਵਨੀ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ।

 

ਇਹ ਵੀ ਪੜ੍ਹੋ : ਪੰਜਾਬ 'ਚ 5 ਅਕਤੂਬਰ ਨੂੰ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ

ਉਨ੍ਹਾਂ ਨਾਲ ਹੀ  ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

 

ਇਹ ਵੀ ਪੜ੍ਹੋ : ਛੁੱਟੀਆਂ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਦਫ਼ਤਰ

ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) 'ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News