ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਤੁਰੰਤ ਰਿਪੋਰਟ ਦੇਣ ਦੀ ਹਦਾਇਤ
Saturday, Oct 12, 2024 - 05:22 AM (IST)

ਚੰਡੀਗੜ੍ਹ/ਮਾਲੇਰਕੋਟਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐੱਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ
ਉਨ੍ਹਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕਿਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਚੋਣ ਆਬਜ਼ਰਵਰ ਨੇ ਵੱਖ ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮਾਂ ਅਤੇ ਇਲਾਕਿਆਂ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ 'ਚ ਪਏ ਰੌਲੇ ਨੇ ਉਜਾੜਿਆ ਪਰਿਵਾਰ, ਪੁੱਤ ਨੂੰ ਨੋਟ ਦੇ ਕੇ ਪਿਓ ਨੇ ਕਰ ਲਈ ਖ਼ੁਦਕੁਸ਼ੀ
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ, ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫਸਰ ਸ੍ਰੀਮਤੀ ਮਨਦੀਪ ਕੌਰ , ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸ਼ੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ,ਨਾਇਬ ਤਹਿਸ਼ੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕ 13 ਅਕਤੂਬਰ ਨੂੰ ਭੁੱਲ ਕੇ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e