ਪੰਜਾਬ ਦੇ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ, ਗਲਤੀ ਨਾਲ ਵੀ ਨਾ ਕਰ ਲੈਣ ਇਹ ਕੰਮ

Wednesday, Sep 18, 2024 - 01:02 PM (IST)

ਚੰਡੀਗੜ੍ਹ : ਪੰਜਾਬ ਸਟੇਟ ਮਿਡ-ਡੇਅ-ਮੀਲ ਸੋਸਾਇਟੀ ਵਲੋਂ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਸੂਬੇ ਦੇ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਬਹੁਤ ਸਾਰੇ ਸਕੂਲ ਮੁਖੀ ਬੱਚਿਆਂ ਦੀ ਗਿਣਤੀ ਅਨੁਸਾਰ ਕੁੱਕ ਕਮ ਹੈਲਪਰਾਂ ਨੂੰ ਫ਼ਾਰਗ ਕਰ ਰਹੇ ਹਨ ਅਤੇ ਇਸ ਦੀ ਮਨਜ਼ੂਰੀ ਮੁੱਖ ਦਫ਼ਤਰ ਤੋਂ ਨਹੀਂ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ

ਇਸ ਲਈ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕੁੱਕ ਕਮ ਹੈਲਪਰ ਨੂੰ ਮੁੱਖ ਦਫ਼ਤਰ ਦੀ ਮਨਜ਼ੂਰੀ ਤੋਂ ਬਿਨਾਂ ਫ਼ਾਰਗ ਨਾ ਕਰੇ ਕਿਉਂਕਿ ਇਸ ਨਾਲ ਕੁੱਕ ਕਮ ਹੈਲਪਰਾਂ ਵਲੋਂ ਅਦਾਲਤ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਨਾਲ ਮਹਿਕਮੇ ਦਾ ਸਮਾਂ ਅਤੇ ਪੈਸਾ ਖ਼ਰਾਬ ਹੁੰਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਭਰਤੀ ਨੌਜਵਾਨਾਂ ਨੇ ਸ਼ੁਰੂ ਕੀਤਾ ਓਹੀ ਕੰਮ, CM ਮਾਨ ਪਹਿਲਾਂ ਹੀ ਕਰ ਚੁੱਕੇ ਨੇ ਅਪੀਲ

ਇਸ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਵੀ ਕੁੱਕ ਕਮ ਹੈਲਪਰ ਨੂੰ ਮੁੱਖ ਦਫ਼ਤਰ ਦੀ ਮਨਜ਼ੂਰੀ ਤੋਂ ਬਿਨਾਂ ਫ਼ਾਰਗ ਕੀਤਾ ਜਾਂਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਦੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News