ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ, ਨਹੀਂ ਮੰਨੇ ਤਾਂ ਤਨਖ਼ਾਹ ਮਿਲਣੀ ਹੋਵੇਗੀ ਔਖੀ!

04/07/2024 12:21:23 PM

ਲੁਧਿਆਣਾ (ਗੌਤਮ) : ਲੁਧਿਆਣਾ ਪੁਲਸ ਕਮਿਸ਼ਨਰੇਟ ਤੋਂ ਤਨਖ਼ਾਹ ਲੈ ਕੇ ਦੂਜੇ ਜ਼ਿਲ੍ਹਿਆਂ 'ਚ ਡਿਊਟੀ ਦੇ ਰਹੇ ਪੁਲਸ ਮੁਲਾਜ਼ਮਾਂ ਸਬੰਧੀ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਅਜਿਹੇ ਮੁਲਾਜ਼ਮਾਂ ਨੂੰ ਤੁਰੰਤ ਡਿਊਟੀ ’ਤੇ ਵਾਪਸ ਆਉਣ ਲਈ ਕਿਹਾ। ਮਿਲੀ ਜਾਣਕਾਰੀ ਮੁਤਾਬਕ ਕਰੀਬ ਦੋ ਕਰਜਨ ਤੋਂ ਵੱਧ ਪੁਲਸ ਮੁਲਾਜ਼ਮ ਜਾਂ ਤਾਂ ਰਿਟਾਇਰ ਹੋ ਚੁੱਕੇ ਅਧਿਕਾਰੀਆਂ ਦੇ ਨਾਲ ਡਿਊਟੀ ਦੇ ਰਹੇ ਹਨ ਅਤੇ ਇਨ੍ਹਾਂ ਵਿਚੋਂ ਕੁੱਝ ਅਜਿਹੇ ਮੁਲਾਜ਼ਮ ਵੀ ਹਨ, ਜੋ ਜ਼ਿਲ੍ਹੇ ਤੋਂ ਟਰਾਂਸਫਰ ਹੋ ਕੇ ਜਾ ਚੁੱਕੇ ਅਧਿਕਾਰੀਆਂ ਦੇ ਨਾਲ ਬਤੌਰ ਗੰਨਮੈਨ, ਚੌਥਾ ਸ਼੍ਰੇਣੀ ਮੁਲਾਜ਼ਮ ਵਜੋਂ ਡਿਊਟੀ ਦੇ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ, ਘੁੰਮਣ ਦਾ Plan ਬਣਾਉਣ ਵਾਲਿਆਂ ਦੇ ਮਤਲਬ ਦੀ ਹੈ ਖ਼ਬਰ

ਅਜਿਹੇ ਮੁਲਾਜ਼ਮਾਂ ਨੂੰ ਜ਼ਿਲ੍ਹੇ ਵਿਚ ਡਿਊਟੀ ‘ਤੇ ਵਾਪਸ ਆਉਣ ਦੇ ਆਰਡਰ ਦਿੱਤੇ ਗਏ ਹਨ, ਨਹੀਂ ਤਾਂ ਉਨ੍ਹਾਂ ਨੂੰ ਤਨਖ਼ਾਹ ਸਬੰਧੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੁਲਸ ਦੇ ਮੁਤਾਬਕ ਅਜਿਹੇ ਮੁਲਾਜ਼ਮਾਂ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਦੇ ਮੁਤਾਬਕ ਪੁਲਸ ਹੈੱਡ ਕੁਆਰਟਰ ਦੇ ਹੁਕਮਾਂ ’ਤੇ ਹੀ ਪੁਲਸ ਕਮਿਸ਼ਨਰੇਟ ਦੇ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਬਤੌਰ ਗੰਨਮੈਨ ਲਗਾਇਆ ਗਿਆ ਸੀ ਪਰ ਵਿਭਾਗ ਤੋਂ ਪਰਮਿਸ਼ਨ ਲੈਣ ਤੋਂ ਬਿਨਾਂ ਹੀ ਕੁੱਝ ਮੁਲਾਜ਼ਮ ਜ਼ਿਲ੍ਹੇ ਤੋਂ ਬਾਹਰ ਰਹਿੰਦੇ ਹੋਏ ਡਿਊਟੀ ਦੇ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਤਨਖ਼ਾਹ ਲੁਧਿਆਣਾ ਪੁਲਸ ਕਮਸ਼ਿਨਰੇਟ ਵੱਲੋਂ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ Main ਨੈਸ਼ਨਲ ਹਾਈਵੇਅ ਵੱਲ ਜਾਣ ਵਾਲਿਆਂ ਨੂੰ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
ਸੂਤਰਾਂ ਦੇ ਮੁਤਾਬਕ ਕੁਝ ਪੁਲਸ ਮੁਲਾਜ਼ਮ ਦੂਜੇ ਜ਼ਿਲ੍ਹਿਆਂ ਵਿਚ ਤਾਇਨਾਤ ਆਲਾ ਅਧਿਕਾਰੀਆਂ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਹਨ। ਇਨ੍ਹਾਂ ਅਧਿਕਾਰੀਆਂ ਨੂੰ ਉਸੇ ਜ਼ਿਲ੍ਹੇ ਤੋਂ ਗੰਨਮੈਨ ਮਿਲ ਸਕਦੇ ਹਨ ਪਰ ਟਰਾਂਸਫਰ ਹੋਣ ਤੋਂ ਬਾਅਦ ਵੀ ਅਧਿਕਾਰੀਆ ਵੱਲੋਂ ਆਪਣੇ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੂੰ ਸਪੇਅਰ ਨਹੀਂ ਕੀਤਾ ਗਿਆ। ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਮੁਤਾਬਕ ਆਗਾਮੀ ਲੋਕ ਸਭਾ ਚੋਣਾਂ ਕਾਰਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਨਫਰੀ ਵਧਾਈ ਜਾ ਸਕੇ, ਜਦੋਂਕਿ ਚੋਣਾਂ ਨੂੰ ਦੇਖਦੇ ਹੋਏ ਪੁਲਸ ਵੱਲੋਂ ਹਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News