ਪਟਾਕੇ ਚਲਾਉਣ ਨੂੰ ਲੈ ਕੇ ਹਾਈਕੋਰਟ ਦੇ ਸਖ਼ਤ ਹੁਕਮ, ਤੁਸੀਂ ਵੀ ਜ਼ਰੂਰ ਪੜ੍ਹੋ

Tuesday, Oct 29, 2024 - 03:42 PM (IST)

ਪਟਾਕੇ ਚਲਾਉਣ ਨੂੰ ਲੈ ਕੇ ਹਾਈਕੋਰਟ ਦੇ ਸਖ਼ਤ ਹੁਕਮ, ਤੁਸੀਂ ਵੀ ਜ਼ਰੂਰ ਪੜ੍ਹੋ

ਚੰਡੀਗੜ੍ਹ : ਦੀਵਾਲੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਪਟਾਕੇ ਚਲਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਅਦਾਲਤ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ 'ਚ ਕਿਹਾ ਗਿਆ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਪਟਾਕਿਆਂ ਦੀ ਵਰਤੋਂ, ਖ਼ਰੀਦ ਅਤੇ ਵਿਕਰੀ ਨੂੰ ਲੈ ਕੇ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਪਰ ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ, ਪੰਚਾਇਤ ਮੈਂਬਰ ਦਾ ਕੀਤਾ ਕਤਲ

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਹੈ। ਪਟਾਕੇ ਰਾਤ 8 ਵਜੇ ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ। ਇਸ 'ਚ ਭਾਰੀ ਪਟਾਕਿਆਂ ਦੀ ਬਜਾਏ ਗਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਆਈ ਵੱਡੀ Update, ਪੂਰਾ ਜ਼ੋਰ ਫੜ੍ਹੇਗੀ ਠੰਡ

ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਵਿਕਰੀ ਦੀ ਥਾਂ ਆਬਾਦੀ ਤੋਂ ਦੂਰ ਨਿਰਧਾਰਿਤ ਕੀਤੀ ਗਈ ਹੈ। ਇਸ ਦੇ ਬਾਵਜੂਦ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਅਦਾਲਤ ਨੇ ਹੁਕਮ ਦਿੱਤੇ ਹਨ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News