12ਵੀਂ ਜਮਾਤ ਦੇ ਨਤੀਜੇ ਤੋਂ ਪਹਿਲਾਂ ਪੰਜਾਬ ਬੋਰਡ ਵੱਲੋਂ ਆ ਗਏ ਸਖ਼ਤ ਹੁਕਮ, ਪੜ੍ਹੋ ਕੀ ਹੈ ਪੂਰੀ ਖ਼ਬਰ

04/25/2024 4:19:57 PM

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਜਮਾਤ ਦਾ ਨਤੀਜਾ ਆਉਣ ਤੋਂ ਪਹਿਲਾਂ ਬੋਰਡ ਵਲੋਂ ਸਾਰੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਬੋਰਡ ਨੇ ਸੂਬੇ ਦੇ ਸਕੂਲਾਂ ਨੂੰ 12ਵੀਂ ਜਮਾਤ ਦੇ ਨਤੀਜਿਆਂ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਕਈ ਸਕੂਲਾਂ ਨੇ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਆਨਲਾਈਨ ਅਪਲੋਡ ਨਹੀਂ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਅਲਰਟ

ਇਸ ਦੇ ਮੱਦੇਨਜ਼ਰ ਬੋਰਡ ਨੇ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਜਲਦ ਐਲਾਨਿਆ ਜਾਣਾ ਹੈ। ਇਸ ਲਈ ਜਿਨ੍ਹਾਂ ਸਕੂਲਾਂ ਵਲੋਂ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਆਨਲਾਈਨ ਨਹੀਂ ਕੀਤੇ ਗਏ ਹਨ, ਉਨ੍ਹਾਂ ਸਕੂਲਾਂ ਵਲੋਂ ਤੁਰੰਤ 25 ਅਪ੍ਰੈਲ ਤੱਕ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਅਪਲੋਡ ਕੀਤੇ ਜਾਣ ਤਾਂ ਜੋ ਨਤੀਜਾ ਬਿਨਾਂ ਕਿਸੇ ਦੇਰੀ ਤੋਂ ਸਮੇਂ ਸਿਰ ਐਲਨਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, Peak Time ਆਉਣ ਤੋਂ ਪਹਿਲਾਂ ਕਰੋ ਬਚਾਅ
ਬੋਰਡ ਨੇ ਇਹ ਵੀ ਕਿਹਾ ਹੈ ਕਿ ਅੰਕ ਅਪਲੋਡ ਨਾ ਹੋਣ ਦੀ ਸੂਰਤ 'ਚ ਸਬੰਧਿਤ ਸਕੂਲ ਦਾ ਨਤੀਜਾ ਆਰ. ਐੱਲ. ਏ. ਐਲਾਨਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਬੋਰਡ ਨੇ ਕਿਹਾ ਕਿ ਜੇਕਰ ਕਿਸੇ ਸਕੂਲ ਵਲੋਂ ਪ੍ਰਯੋਗੀ ਪ੍ਰੀਖਿਆ ਨਹੀਂ ਲਈ ਗਈ ਤਾਂ ਤੁਰੰਤ ਪ੍ਰੀਖਿਆ ਲਈ ਜਾਵੇ ਅਤੇ ਅੰਕ ਅਪਲੋਡ ਕੀਤੇ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News