ਇਨ੍ਹਾਂ ਕਿਸਾਨਾਂ ਦੇ ਨਹੀਂ ਬਣਨਗੇ ਲਾਇਸੰਸ! ਰਿਨਿਊ ਕਰਨ 'ਤੇ ਵੀ ਲੱਗੇਗੀ ਪਾਬੰਦੀ

Monday, Sep 23, 2024 - 10:20 AM (IST)

ਪਟਿਆਲਾ/ਸਨੌਰ (ਮਨਦੀਪ ਜੋਸਨ): ਪੰਜਾਬ ਸਰਕਾਰ ਨੇ ਪਰਾਲੀ ਸਾੜਣ ਵਾਲੇ ਕਿਸਾਨਾਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ। ਹੁਣ ਜਿਹੜੇ ਵੀ ਕਿਸਾਨ ਆਪਣੀਆਂ ਫ਼ਸਲਾਂ ਦੀਆਂ ਰਹਿੰਦ-ਖੁਹੰਦ ਨੂੰ ਅੱਗ ਲਗਾਉਣਗੇ, ਉਨ੍ਹਾਂ ਨੂੰ ਕੋਈ ਵੀ ਨਵਾਂ ਅਸਲਾ ਲਾਇਸੈਂਸ ਜਾਰੀ ਨਹੀ ਹੋਵੇਗਾ ਤੇ ਉਨ੍ਹਾਂ ਦੇ ਪੁਰਾਣੇ ਲਾਇਸੰਸ ਵੀ ਰਿਨਿਊ ਨਹੀਂ ਕੀਤੇ ਜਾਣਗੇ। ਸਰਕਾਰ ਦੀਆਂ ਹਿਦਾਇਤਾਂ ਤੋਂ ਬਾਅਦ ਪਟਿਆਲਾ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਰਹਿੰਦੇ ਭਾਰਤੀਆਂ ਲਈ ਚੰਗੀ ਖ਼ਬਰ, PM ਮੋਦੀ ਦੇ ਦੌਰੇ ਦੌਰਾਨ ਹੋ ਗਿਆ ਵੱਡਾ ਐਲਾਨ

ਇਨ੍ਹਾਂ ਦਿਨਾਂ ਵਿਚ ਕੁਲ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ-ਖੁਹੰਦ ਨੂੰ ਕਿਸਾਨ ਅੱਗ ਲਗਾਉਂਦੇ ਹਨ, ਜਿਸ ਕਰਨ ਵਾਤਾਵਰਣ ਵੱਡੇ ਪੱਧਰ 'ਤੇ ਪ੍ਰਦੂਸ਼ਿਤ ਹੁੰਦਾ ਹੈ, ਜਿਸ ਕਾਰਨ ਜ਼ਿਲ੍ਹੇ ਅੰਦਰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਿਆ ਹੈ। ਏ.ਡੀ.ਸੀ. ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜ਼ਮੀਨੀ ਰਿਕਾਰਡ ਦੀ ਪੜਤਾਲ ਕਰ ਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੇਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਕੀਤੇ ਇਕ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੰਸ ਨਹੀਂ ਬਣਾਏ ਜਾਣਗੇ ਅਤੇ ਨਾ ਹੀ ਪੁਰਾਣੇ ਅਸਲਾ ਲਾਇਸੰਸੀ ਦੇ ਲਾਇਸੰਸ ਦਾ ਨਵੀਨੀਕਰਨ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਅੱਜ ਖ਼ਾਸ ਤੋਹਫ਼ਾ ਦੇਣਗੇ CM ਮਾਨ

ਅੱਗ ਲਾਉਣ ਸਬੰਧੀ ਕੀਤੀ ਜਾਵੇਗੀ ਪੜਤਾਲ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਇਹ ਜ਼ਰੂਰੀ ਹੈ ਕਿ ਜਦੋਂ ਕੋਈ ਵਿਅਕਤੀ ਨਵਾਂ ਅਸਲਾ ਲਾਇਸੰਸ ਬਣਵਾਉਣ ਲਈ ਜਾਂ ਪੁਰਾਣੇ ਲਾਇਸੰਸ ਨੂੰ ਨਵਿਆਉਣ ਲਈ ਅਰਜੀ ਪੇਸ਼ ਕਰਦਾ ਹੈ ਤਾਂ ਸਬੰਧਤ ਪ੍ਰਾਰਥੀ/ਲਾਇਸੰਸੀ ਦੇ ਮਾਲ ਰਿਕਾਰਡ ’ਚ ਜੀਰੀ/ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਸਬੰਧੀ ਮਾਲ ਰਿਕਾਰਡ ਦੇ ਇੰਦਰਾਜ ਦੀ ਪੜਤਾਲ ਰਿਪੋਰਟ ਮਾਲ ਅਧਿਕਾਰੀ ਪਾਸੋਂ ਪ੍ਰਾਪਤ ਕੀਤੀ ਜਾਵੇਗੀ। ਰਿਕਾਰਡ ਵਿਚ ਜੇਕਰ ਰੈੱਡ ਐਂਟਰੀ ਦਾ ਇੰਦਰਾਜ ਦਰਜ ਹੋਵੇਗਾ ਤਾਂ ਪ੍ਰਾਰਥੀ, ਅਸਲਾ ਲਾਇਸੈਂਸੀ ਨੂੰ ਆਰਮਜ਼ ਐਕਟ 1959 ਅਤੇ 2016 ਦੀ ਧਾਰਾ 14(1) (ਬੀ) (1) (3) ਇਸ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਕਾਰਨ ਕਰ ਕੇ ਲਾਇਸੰਸ ਲਈ ਅਨਫਿਟ ਕਰਾਰ ਦਿੰਦੇ ਹੋਏ ਉਸ ਦੀ ਦਰਖ਼ਾਸਤ ਰੱਦ ਕਰ ਦਿੱਤੀ ਜਾਵੇਗੀ।

ਸੜਕ ਹਾਦਸੇ ਤੇ ਸਿਹਤ ’ਤੇ ਵੀ ਪੈਂਦਾ ਬੁਰਾ ਅਸਰ : ਅਧਿਕਾਰੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕੰਚਨ ਨੇ ਕਿਹਾ ਕਿ ਆਮ ਦੇਖਣ ’ਚ ਆਇਆ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਆਪਣੇ ਖੇਤਾਂ ’ਚ ਨਾੜ ਜਾਂ ਫ਼ਸਲਾਂ ਦੀ ਰਹਿੰਦ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ। ਇਸ ਧੂੰਏ ਕਰ ਕੇ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ - 'ਪੰਜਾਬ 'ਚ 24 ਸਤੰਬਰ ਨੂੰ ਐਲਾਨੀ ਜਾਵੇ ਛੁੱਟੀ', ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀ ਮੰਗ

ਇਸ ਤੋਂ ਇਲਾਵਾ ਧੂੰਏ ਨਾਲ ਜ਼ਹਿਰੀਲੀਆਂ ਗੈਸਾਂ ਵੀ ਪੈਦਾ ਹੁੰਦੀਆਂ ਹਨ, ਜੋ ਕਿ ਹੋਰ ਬਿਮਾਰੀਆਂ ’ਚ ਵਾਧਾ ਕਰਦੀਆਂ ਹਨ। ਇਸ ਧੂੰਏ ਕਰ ਕੇ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ਉਪਰ ਵੀ ਬੁਰਾ ਅਸਰ ਪੈਂਦਾ ਹੈ ਤੇ ਅੱਗ ਲੱਗਣ ਨਾਲ ਧਰਤੀ ਹੇਠਲਾ ਤਾਪਮਾਨ ਵੱਧ ਜਾਂਦਾ ਹੈ ਤੇ ਖੇਤਾਂ ਵਿਚ ਜੈਵਿਕ ਮਾਦਾ ਵੀ ਸੜ ਜਾਂਦਾ ਹੈ, ਜਿਸ ਕਰ ਕੇ ਜਮੀਨ ਸੁੱਕੀ ਤੇ ਸਖ਼ਤ ਹੋਣ ਨਾਲ ਇਸ ਦੀ ਪਾਣੀ ਸੋਖਣ ਦ ਸਮਰੱਥਾ ਵੀ ਘੱਟ ਜਾਂਦੀ ਹੈ। ਇਸ ਲਈ ਫ਼ਸਲਾਂ ਦੀ ਨਾੜ, ਰਹਿੰਦ ਖੂਹੰਦ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News