ਬੰਬੀਹਾ ਗਿਰੋਹ ਦੇ ਗੁਰਗਿਆਂ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, 2 ਮੈਂਬਰ 5 ਪਿਸਤੌਲਾਂ ਸਣੇ ਕਾਬੂ

Thursday, Mar 30, 2023 - 04:46 PM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ ਦੇ ਸਪੈਸ਼ਲ ਸੈੱਲ ਵੱਲੋਂ ਗੈਂਗਸਟਰ ਬੰਬੀਹਾ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 5 ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਸ ਨੇ ਇਸ ਸਬੰਧੀ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਦਕਿ 3 ਹੋਰ ਗੈਂਗਸਟਰਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਵਾਹਨਾਂ 'ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦਾ ਸਖ਼ਤ ਐਕਸ਼ਨ

ਜਾਣਕਾਰੀ ਅਨੁਸਾਰ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਸੂਚਨਾ ਦੇ ਆਧਾਰ ’ਤੇ ਮਲੋਟ ਰੋਡ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 32 ਬੋਰ ਦੇ 3 ਦੇਸੀ ਪਿਸਤੌਲ, 20 ਕਾਰਤੂਸ, 10 ਮੈਗਜ਼ੀਨ ਅਤੇ 30 ਬੋਰ ਦੇ 2 ਦੇਸੀ ਪਿਸਤੌਲ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਫੜੇ ਗਏ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਅਤੇ ਇੰਦਰਜੀਤ ਸਿੰਘ ਵਾਸੀ ਤਾਜੋਕੇ ਜ਼ਿਲ੍ਹਾ ਬਰਨਾਲਾ ਦੇ ਗੈਂਗਸਟਰ ਬੰਬੀਹਾ ਗਰੁੱਪ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ :  ਕੁੰਵਰ ਵਿਜੇ ਪ੍ਰਤਾਪ ਨੇ ਬਹਿਬਲ ਕਲਾਂ ਕਾਂਡ ਦੀ ਜਾਂਚ 'ਤੇ ਮੁੜ ਚੁੱਕੇ ਸਵਾਲ

ਪੁਲਸ ਨੇ ਉਪਰੋਕਤ ਗਿਰੋਹ ਦੇ ਮੈਂਬਰਾਂ ਤੋਂ ਇਲਾਵਾ ਇਸ ਮਾਮਲੇ ਵਿਚ ਗੌਰਵ ਪਾਟਿਲ ਵਾਸੀ ਚੰਡੀਗੜ੍ਹ, ਸੁਖਦੁਲ ਸਿੰਘ ਵਾਸੀ ਕੈਨੇਡਾ ਅਤੇ ਜਗਤਾਰ ਸਿੰਘ ਵਾਸੀ ਮੰਡੇਰ ਕਲਾਂ ਜ਼ਿਲ੍ਹਾ ਸੰਗਰੂਰ ਨੂੰ ਵੀ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ :  CM ਭਗਵੰਤ ਮਾਨ ਨੇ ਇਸ ਮਾਮਲੇ 'ਚ ਤੋੜਿਆ ਸਾਬਕਾ ਮੁੱਖ ਮੰਤਰੀਆਂ ਦਾ ਰਿਕਾਰਡ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Harnek Seechewal

This news is Content Editor Harnek Seechewal