ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Thursday, Sep 10, 2026 - 11:01 AM (IST)

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਅੰਮ੍ਰਿਤਸਰ (ਨੀਰਜ)- ਅੰਮ੍ਰਿਤਸਰ ਜ਼ਿਲੇ ’ਚ ਸੁਰੱਖਿਆ, ਆਵਾਜਾਈ, ਕਾਨੂੰਨ-ਵਿਵਸਥਾ ਅਤੇ ਜਨਤਕ ਸ਼ਾਂਤੀ ਨੂੰ ਧਿਆਨ ’ਚ ਰੱਖਦਿਆਂ ਵਧੀਕ ਜ਼ਿਲਾ ਮੈਜਿਸਟਰੇਟ ਪੱਲਵੀ ਮਿਸ਼ਰਾ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਇਨ੍ਹਾਂ ਹੁਕਮਾਂ ਤਹਿਤ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ, ਅਣਅਧਿਕਾਰਤ ਉਸਾਰੀਆਂ, ਵਾਹਨਾਂ ’ਚ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ਅਤੇ ਬਿਨਾਂ ਅਗਾਊਂ ਮਨਜ਼ੂਰੀ ਡਰੋਨ ਆਦਿ ਉਡਾਉਣ ’ਤੇ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ

ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ’ਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਜ਼ਿਲੇ ’ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਅਤੇ ਆਟੋ-ਰਿਕਸ਼ਿਆਂ ਸਬੰਧੀ ਵੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਕੋਈ ਵੀ ਵਾਹਨ ਜਾਂ ਆਟੋ-ਰਿਕਸ਼ਾ ਚਾਲਕ ਆਪਣੀ ਨਿਰਧਾਰਤ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਨਹੀਂ ਲੈ ਕੇ ਜਾ ਸਕੇਗਾ। ਵਧੀਕ ਜ਼ਿਲਾ ਮੈਜਿਸਟਰੇਟ ਨੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਇਸੇ ਤਰ੍ਹਾਂ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਹਦੂਦ ਅੰਦਰ ਡਰੋਨ ਯੂ. ਏ. ਵੀ., ਆਰ. ਵੀ. ਪੀ., ਆਰ. ਸੀ. ਏ., ਮਾਈਕਰੋ ਲਾਈਟ ਏਅਰਕਰਾਫਟ ਪੈਰਾ ਗਲਾਈਡਰ ਅਤੇ ਹੈਂਗ ਗਲਾਈਡਰ ਆਦਿ ਨੂੰ ਬਿਨਾਂ ਅਗਾਊਂ ਮਨਜ਼ੂਰੀ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਹੁਕਮਾਂ ’ਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਮਿਲੀਆਂ ਇੰਟੈਲੀਜੈਂਸ ਇਨਪੁਟਸ ਅਨੁਸਾਰ ਸਰਹੱਦ ਪਾਰੋਂ ਡਰੋਨ ਰਾਹੀਂ ਅਸਲਾ ਆਦਿ ਦੀ ਖੇਪ ਭਾਰਤ ਭੇਜਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ। ਇਸ ਨੂੰ ਧਿਆਨ ’ਚ ਰੱਖਦਿਆਂ ਏਅਰ ਫੋਰਸ ਸਟੇਸ਼ਨ ਦੇ ਨੇੜੇ ਡਰੋਨ ਅਤੇ ਹੋਰ ਅਣਅਧਿਕਾਰਤ ਹਵਾਈ ਯੰਤਰਾਂ ਦੀ ਉਡਾਣ ਨੂੰ ਰੋਕਣਾ ਜ਼ਰੂਰੀ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਉਧਰ, ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਵੌਲਡ ਸਿਟੀ ਆਫ਼ ਅੰਮ੍ਰਿਤਸਰ ’ਚ ਪਾਨ, ਬੀੜੀ, ਸਿਗਰਟ, ਤੰਬਾਕੂ ਆਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਅਨੁਸਾਰ ਇਸ ਮਾਮਲੇ ਦੀ ਤੱਤਪਰਤਾ ਨੂੰ ਦੇਖਦਿਆਂ ਹੁਕਮ ਇਕਤਰਫ਼ਾ ਪਾਸ ਕੀਤਾ ਗਿਆ ਹੈ। ਇਸ ਦੀ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਿਵਲ ਸਰਜਨ, ਅੰਮ੍ਰਿਤਸਰ ਨੂੰ ਸੌਂਪੀ ਗਈ ਹੈ। ਇਹ ਹੁਕਮ 7 ਨਵੰਬਰ 2026 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀਜੇ ਤੇ ਲਾਊਡਸਪੀਕਰ ਬੰਦ

ਜ਼ਿਲੇ ’ਚ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜਨਤਕ ਅਤੇ ਧਾਰਮਿਕ ਸਥਾਨਾਂ, ਬੈਂਕੁਇਟ/ਮੈਰਿਜ ਹਾਲਾਂ, ਹੋਟਲਾਂ, ਰਿਜ਼ੋਰਟਾਂ, ਡੀ. ਜੇ. ਸਮਾਗਮਾਂ ਅਤੇ ਸਮਾਜਿਕ, ਧਾਰਮਿਕ ਜਾਂ ਰਾਜਨੀਤਿਕ ਸਮਾਗਮਾਂ ’ਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡਸਪੀਕਰ, ਪਬਲਿਕ ਐਡਰੈੱਸ ਸਿਸਟਮ, ਡੀਜੇ, ਸਾਊਂਡ ਐਂਪਲੀਫਾਇਰ ਜਾਂ ਹੋਰ ਸ਼ੋਰ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਹਾਲਾਂਕਿ, ਸਮਰੱਥ ਅਥਾਰਟੀ ਵੱਲੋਂ ਨਿਯਮਾਂ ਅਨੁਸਾਰ ਪ੍ਰਵਾਨਿਤ ਕਿਸੇ ਵਿਸ਼ੇਸ਼ ਛੋਟ ਵਾਲੇ ਮਾਮਲੇ ’ਚ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News