ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਜਨਵਰੀ ਤੱਕ ਲੱਗੀਆਂ ਸਖ਼ਤ ਪਾਬੰਦੀਆਂ

Saturday, Nov 09, 2024 - 04:49 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਜਨਵਰੀ ਤੱਕ ਲੱਗੀਆਂ ਸਖ਼ਤ ਪਾਬੰਦੀਆਂ

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋਕਿ 8 ਜਨਵਰੀ 2025 ਤੱਕ ਲਾਗੂ ਰਹਿਣਗੇ।

ਇਨ੍ਹਾਂ ਹੁਕਮਾਂ ਵਿਚ ਜ਼ਿਲ੍ਹੇ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਵਿਆਹਾਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ

ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛੱਪੜ ਨਹੀਂ ਪੂਰੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉੱਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫ਼ਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵੱਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐੱਸ. ਡੀ. ਐੱਮ, ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ: ਆਦਮਪੁਰ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਇਹ ਦੋ ਫਲਾਈਟਾਂ

ਇਹ ਹੁਕਮ ਪੰਜਾਬ ਪੁਲਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ ਹੋਇਆ ਸ਼ਰਮਸਾਰ, ਹਿਮਾਚਲ ਦੀ ਕੁੜੀ ਦੀ ਰੋਲਦਾ ਰਿਹਾ ਪੱਤ, ਡਾਕਟਰ ਕੋਲ ਪੁੱਜੀ ਤਾਂ ਖੁੱਲ੍ਹਿਆ ਭੇਤ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਕਤ ਸਾਰੇ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ।       

ਇਹ ਵੀ ਪੜ੍ਹੋ-  ਹਲਕਾ ਚੱਬੇਵਾਲ 'ਚ ਗਰਜੇ CM ਭਗਵੰਤ ਮਾਨ, ਕਾਂਗਰਸ ਤੇ ਭਾਜਪਾ 'ਤੇ ਵਿੰਨ੍ਹੇ ਨਿਸ਼ਾਨੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News