ਮੋਗਾ ਜ਼ਿਲ੍ਹੇ ’ਚ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਧਾਰਾ 144 ਵੀ ਲਾਗੂ

10/04/2023 6:51:50 PM

ਮੋਗਾ (ਗੋਪੀ ਰਾਊਕੇ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕੁਮੁਦ ਬਾਂਬਾ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ’ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਨਵੰਬਰ, 2023 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤ ਜਾਂ ਮੌਕਿਆਂ ’ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਸ/ਆਰਮੀ, ਮਿਲਟਰੀ ਅਮਲਾ, ਡਿਊਟੀ ਅਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ

ਦਰਿਆ ਸਤਲੁਜ ’ਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ’ਤੇ ਪਾਬੰਦੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ’ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ. ਸੀ. ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਮੁੱਖ ਮੰਤਰੀ ਨੇ ਸੁਣਾਈ ਇਹ ਵੱਡੀ ਖ਼ੁਸ਼ਖਬਰੀ

ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ’ਤੇ ਰੋਕ

ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ’ਤੇ ਰੋਕ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਲਈ ਇਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

ਇਹ ਵੀ ਪੜ੍ਹੋ : ਪੰਜਾਬ ’ਚ ਖ਼ੌਫਨਾਕ ਵਾਰਦਾਤ, ਚਾਰ ਸਾਲਾ ਮਾਸੂਮ ਬੱਚੇ ਦੀ ਦਿੱਤੀ ਬਲੀ

ਮੁੱਖ ਹਾਈਵੇ ਸੜਕਾਂ ਅਤੇ ਲਿੰਕ ਸੜਕਾਂ ’ਤੇ ਪਸ਼ੂਆਂ ਦੇ ਚਰਾਏ ਜਾਣ ’ਤੇ ਵੀ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇ ਸੜਕਾਂ ਅਤੇ ਲਿੰਕ ਸੜਕਾਂ ’ਤੇ ਪਸ਼ੂਆਂ ਦੇ ਚਰਾਏ ਜਾਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ’ਚ ਵਿਘਨ ਪਾਉਂਦੇ ਹਨ, ਜਿਸ ਨਾਲ ਹਾਦਸਾ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਵਲੋਂ ਸੜਕਾਂ ’ਤੇ ਗੰਦਗੀ ਵੀ ਪਾਈ ਜਾਂਦੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਦੋ ਟੁੱਕ ’ਚ ਜਵਾਬ, ਨਸ਼ਾ ਤਸਕਰਾਂ ਤੋਂ ਹਿੱਸਾ ਲੈਣ ਵਾਲਿਆਂ ਨੂੰ ਨਹੀਂ ਬਖਸ਼ਾਂਗੇ

ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਾਉਣ ਦੇ ਹੁਕਮ

ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲਾ ਅੰਦਰ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਦੀ ਸੂਚਨਾ ਸਬੰਧਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲਾ ਦੇ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ’ਚ ਮਕਾਨ ਮਾਲਕ ਦੇ ਵਿਰੁੱਧ ਜਾਬਤੇ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh