ਪੰਜਾਬ ''ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਕੀਤੇ ਗਏ ਹੁਕਮ

Friday, Dec 06, 2024 - 11:32 AM (IST)

ਬਠਿੰਡਾ (ਵਰਮਾ) : ਪੰਜਾਬ ਦੇ ਬਠਿੰਡਾ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰਸਾਈਕਲਾਂ/ ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ, ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲੱਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪਹਿਰਾ ਰਾਖੀ ਦੀ ਡਿਊਟੀ ਨਿਭਾਉਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ 2 ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਅਗਲੇ ਹੁਕਮ ਅਨੁਸਾਰ ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜ੍ਹਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਕ ਹੋਰ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾਂ ਵਿਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫਾਈਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਡ ਬਠਿੰਡਾ, ਆਈ. ਓ. ਸੀ. ਐੱਲ., ਬੀ. ਪੀ. ਸੀ. ਐੱਲ., ਐੱਚ. ਪੀ. ਸੀ. ਐੱਲ., ਬਲਕ ਪੀ. ਓ. ਐੱਲ. ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿਚ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ : PSEB ਦੇ Exams ਨੂੰ ਲੈ ਕੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਹੋਣਗੇ ਸ਼ੁਰੂ
ਜਾਰੀ ਹੁਕਮ ਅਨੁਸਾਰ ਸ਼ਡਿਊਲ ‘ਐਕਸ’ ਤੇ ‘ਐਚ’ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਮੁਤਾਬਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ ’ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ ਬੂਥ/ ਚੈਂਬਰ ਆਦਿ ਦੀ ਉਸਾਰੀ ਕਰਨ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਜਗ੍ਹਾ ਵਿਚ ਸਰਕਾਰੀ ਇਮਾਰਤ ਬਣਾਉਣ ’ਤੇ ਲਾਗੂ ਨਹੀਂ ਹੋਵੇਗਾ। ਹੁਕਮ ਰਾਹੀਂ ਜ਼ਿਲ੍ਹੇ ਦੇ ਪੇਂਡੂ/ ਸ਼ਹਿਰੀ ਖੇਤਰਾਂ ਵਿਚ ਲਿਖ਼ਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖ਼ਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ। ਹੁਕਮ 8 ਦਸੰਬਰ 2024 ਤੋਂ 7 ਫਰਵਰੀ 2025 ਤਕ ਲਾਗੂ ਰਹਿਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News