ਪੰਜਾਬ ''ਚ ਲੱਗ ਗਈਆਂ ਸਖ਼ਤ ਪਾਬੰਦੀਆਂ, 2 ਮਹੀਨਿਆਂ ਤੱਕ ਰਹਿਣਗੀਆਂ ਲਾਗੂ

Thursday, Feb 27, 2025 - 11:27 AM (IST)

ਪੰਜਾਬ ''ਚ ਲੱਗ ਗਈਆਂ ਸਖ਼ਤ ਪਾਬੰਦੀਆਂ, 2 ਮਹੀਨਿਆਂ ਤੱਕ ਰਹਿਣਗੀਆਂ ਲਾਗੂ

ਜਲੰਧਰ (ਚੋਪੜਾ)–ਜਲਧੰਰ ਤੋਂ ਅਹਿਮ ਖ਼ਬਰ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਸ਼ਹਿਰ ਵਿੱਚ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਮਹਾਜਨ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਕਿਸੇ ਵੀ ਵਿਅਕਤੀ ਨੂੰ ਭਾਰਤੀ ਫ਼ੌਜ ਅਤੇ ਪੁਲਸ ਦੇ ਅਧਿਕਾਰੀਆਂ ਨੂੰ ਛੱਡ ਕੇ ਪੁਲਸ, ਫ਼ੌਜ, ਸੀ. ਆਰ. ਪੀ. ਐੱਫ਼. ਦੇ ਕੰਪਲੈਕਸ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਬੀ. ਐੱਸ. ਐੱਫ਼. ਅਤੇ ਹੋਰ ਬਲਾਂ ਦੀ ਵਰਦੀ ਅਤੇ ਜੇਤੂਨ ਦੇ ਰੰਗ (ਫ਼ੌਜੀ ਰੰਗ) ਦੇ ਵਾਹਨ/ਮੋਟਰਸਾਈਕਲ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ ਕੀਤਾ ਬਾਹਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਲੰਧਰ (ਦਿਹਾਤੀ) ਜ਼ਿਲ੍ਹੇ ਦੀ ਹੱਦ ਅੰਦਰ ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲੁਆਉਣ ਅਤੇ ਇਨ੍ਹਾਂ ਵਿਚ ਘੱਟ ਤੋਂ ਘੱਟ 7 ਦਿਨ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਤੋਂ ਇਲਾਵਾ ਜਲੰਧਰ (ਦਿਹਾਤੀ) ਦੇ ਅਧਿਕਾਰ ਖੇਤਰ ਨੂੰ ‘ਨੋ ਡ੍ਰੋਨ ਜ਼ੋਨ’ ਐਲਾਨਿਆ ਅਤੇ ਡ੍ਰੋਨ ਅਤੇ ਮਨੁੱਖ ਰਹਿਤ ਹਵਾਈ ਵਾਹਨਾਂ (ਯੂ. ਏ. ਵੀ.) ਦੀ ਉਡਾਣ ’ਤੇ ਤੁਰੰਤ ਸਖ਼ਤ ਪਾਬੰਦੀ ਲਗਾਈ।

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ Alert ਜਾਰੀ

ਜਲੰਧਰ ਦਿਹਾਤੀ ਨੂੰ ਐਲਾਨਿਆ ਗਿਆ 'ਨੋ ਡਰੋਨ ਜ਼ੋਨ'  
ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਇਸੇ ਉਦੇਸ਼ ਨਾਲ ਯੂ. ਏ. ਵੀ./ਡਰੋਨ ਦੀ ਵਰਤੋਂ ਵਿਚ ਸ਼ਾਮਲ ਪੁਲਸ ਅਤੇ ਹਥਿਆਰਬੰਦ ਬਲਾਂ ਨੂੰ ਯੂ. ਏ. ਵੀ./ਡਰੋਨ ਦੀ ਤਾਇਨਾਤੀ ਤੋਂ ਪਹਿਲਾਂ ਇਸ ਦਫ਼ਤਰ ਨੂੰ ਸੂਚਿਤ ਕਰਨਾ ਹੋਵੇਗਾ। ਇਸੇ ਤਰ੍ਹਾਂ ਮੇਜਰ ਅਮਿਤ ਮਹਾਜਨ ਨੇ ਜਾਰੀ ਕੀਤੇ ਗਏ ਇਕ ਹੋਰ ਹੁਕਮ ਵਿਚ ਕਿਹਾ ਕਿ ਜਲੰਧਰ (ਦਿਹਾਤੀ) ਜ਼ਿਲ੍ਹੇ ਅਧੀਨ ਆਉਣ ਵਾਲੇ ਚੋਣ ਹਲਕੇ ਵਿਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ ’ਤੇ ਖੁੱਲ੍ਹਾ ਨਹੀਂ ਛੱਡੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨਿਆਂ ਤਕ ਲਾਗੂ ਰਹਿਣਗੇ।
 

ਇਹ ਵੀ ਪੜ੍ਹੋ : Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News