ਪੰਜਾਬ ''ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...

Saturday, Mar 22, 2025 - 12:44 PM (IST)

ਪੰਜਾਬ ''ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...

ਨਵਾਂਸ਼ਹਿਰ (ਤ੍ਰਿਪਾਠੀ) —ਪੰਜਾਬ ਦੇ ਨਵਾਂਸ਼ਹਿਰ ਵਿਚ 12 ਮਈ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ।

ਇਹ ਵੀ ਪੜ੍ਹੋ : 26 ਮਾਰਚ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਿਸੇ ਵੀ ਜਗ੍ਹਾ 'ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ, ਪਈਆਂ ਭਾਜੜਾਂ, ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ

ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿੱਥੇ ਵਾਤਾਵਰਨ ’ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 12 ਮਈ, 2025 ਤੱਕ ਲਾਗੂ ਰਹਿਣਗੇ। ਜੇਕਰ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : 'ਯੁੱਧ ਨਸ਼ਿਆਂ ਵਿਰੁੱਧ' ਤਹਿਤ 21ਵੇਂ ਦਿਨ 493 ਥਾਵਾਂ 'ਤੇ ਹੋਈ ਛਾਪੇਮਾਰੀ, 63 ਨਸ਼ਾ ਸਮੱਗਲਰ ਗ੍ਰਿਫ਼ਤਾਰ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

 


author

shivani attri

Content Editor

Related News