ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਧਿਆਨ ਦੇਣ ਲੋਕ
Thursday, Oct 17, 2024 - 11:23 AM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਭਾਰਤ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ 'ਚ ਵੱਖ-ਵੱਖ ਸਥਾਨਾਂ 'ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਅੰਦਰ ਜੇਲ੍ਹ ਖੇਤਰ ਦੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ 'ਤੇ ਰੋਕ ਲਗਾਈ ਹੈ। ਇਕ ਹੋਰ ਮਨਾਹੀ ਦੇ ਹੁਕਮ 'ਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ 'ਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਨਤਕ ਥਾਵਾਂ 'ਤੇ ਨਹੀਂ ਛੱਡੇਗਾ। ਉਨ੍ਹਾਂ ਦੱਸਿਆ ਕਿ ਕੁੱਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ 'ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਆਵਾਜਾਈ 'ਚ ਵੀ ਵਿਘਨ ਪੈਂਦਾ ਹੈ। ਇਸੇ ਤਰ੍ਹਾਂ ਇੱਕ ਹੋਰ ਹੁਕਮ 'ਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ-ਕਰਕਟ ਆਦਿ ਖੁੱਲ੍ਹੇ 'ਚ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8