ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਸਖ਼ਤ ਪਾਬੰਦੀ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ
Saturday, Nov 30, 2024 - 12:43 PM (IST)
ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਡਿਪੂ ਹੋਲਡਰਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ
ਜਾਰੀ ਹੁਕਮਾਂ ਅਨੁਸਾਰ ਸੂਬੇ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ 'ਚ ਟਰੈਕਟਰ ਅਤੇ ਸਬੰਧਿਤ ਸੰਦਾਂ ਦੇ ਖ਼ਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ।
ਇਹ ਵੀ ਪੜ੍ਹੋ : CM ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਦੇ ਮੱਦੇਨਜ਼ਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 21 ਜਨਵਰੀ, 2025 ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8