ਵਾਹਨ ਚਾਲਕਾਂ ''ਤੇ ਲੱਗੀਆਂ ਸਖ਼ਤ ਪਾਬੰਦੀਆਂ! ਹੁਣ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ...
Saturday, Jun 07, 2025 - 11:04 AM (IST)

ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚ ਉਨ੍ਹਾ ਨੇ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵ੍ਹੀਕਲ ਚਲਾਉਣ ਅਤੇ ਮੂੰਹ ਢੱਕ ਕੇ ਪੈਦਲ ਚੱਲਣ ’ਤੇ, ਵਿਆਹ-ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾ ਨੇ ਕਿਸੇ ਵੀ ਸਰਕਾਰੀ ਜ਼ਮੀਨ ’ਤੇ, ਰਾਹ ’ਤੇ, ਸੜਕ ਜਾਂ ਚੌਂਕ ’ਤੇ ਬਿਨਾਂ ਸਬੰਧਿਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ ਤਾਂ ਜੋ ਟ੍ਰੈਫਿਕ ਵਿਘਨ ਜਾਂ ਦੁਰਘਟਨਾ ਨਾ ਹੋ ਸਕੇ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਹੀ...
ਇਸ ਦੇ ਨਾਲ ਹੀ ਉਨ੍ਹਾ ਨੇ ਜ਼ਿਲ੍ਹੇ ’ਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ ਅਤੇ ਸਰਕਾਰੀ ਸੜਕ ਦੀ ਜ਼ਮੀਨ/ਲਿੰਕ ਸੜਕਾਂ ਦੇ ਨਾਲ ਲੱਗਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ੇ ਨਾ ਕਰਨ ਦੇ ਹੁਕਮ ਦਿੱਤੇ ਹਨ। ਇਕ ਹੋਰ ਹੁਕਮ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ’ਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਨਤਕ ਥਾਵਾਂ 'ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜ਼ਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ 'ਤੇ ਮੀਟਿੰਗ ਕਰਨਾ ਆਦਿ 'ਤੇ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੋਂ ਵਰ੍ਹੇਗੀ ਅੱਗ! 2 ਦਿਨ ਬੇਹੱਦ ਔਖੇ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇੱਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਡਿਊਲ ਐੱਚ, ਐੱਚ-1 ਅਤੇ ਐਕਸ ਦਵਾਈਆ ਵੇਚਣ ਵਾਲੀਆਂ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਇੱਕ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ’ਚ ਪਾਸ ਕੀਤੇ ਹੁਕਮ ਤਹਿਤ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ, ਸਬੰਧਿਤ ਜ਼ਿਲ੍ਹਾ ਕੁਲੈਕਟਰ, ਬੀ. ਡੀ. ਪੀ. ਓ., ਸਬੰਧਿਤ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਂਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8