ਪੰਜਾਬ ''ਚ ਸ਼ਾਮ 5 ਤੋਂ ਸਵੇਰੇ 7 ਵਜੇ ਤੱਕ ਲੱਗੀ ਸਖ਼ਤ ਪਾਬੰਦੀ! ਜਾਣੋ ਕਦੋਂ ਤੱਕ ਰਹੇਗੀ ਲਾਗੂ
Tuesday, Dec 10, 2024 - 05:11 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ 'ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਬੋਰਵੈੱਲਾਂ/ਟਿਊਬਵੈੱਲਾਂ ਦੀ ਖ਼ੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਲੱਗੇਗਾ ਲੰਬਾ Powercut, ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ
ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਿਤ ਜ਼ਿਲ੍ਹਾ ਕੁਲੈਕਟਰ, ਬੀ. ਡੀ. ਪੀ. ਓ., ਸਬੰਧਿਤ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਂਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡ੍ਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦਾ ਪੂਰਾ ਨਾਮ ਅਤੇ ਪਤਾ, ਸਬੰਧਿਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਹੁਕਮ
ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ-ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ। ਬੋਰਵੈੱਲ ਦੇ ਆਲੇ-ਦੁਆਲੇ ਸੀਮੈਂਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਖੂਹ/ਬੋਰਵੈੱਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖ਼ਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾਂ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈੱਲ ਨੂੰ ਕਿਸੇ ਵੀ ਹਾਲਤ ’ਚ ਖ਼ਾਲੀ ਨਾ ਛੱਡਿਆ ਜਾਵੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8