ਵੀਂਕੈਡ ਲਾਕਡਾਊਨ ਦੌਰਾਨ ਪੁਲਸ ਨੇ ਕੀਤੇ ਸਖ਼ਤ ਸਰੁੱਖਿਆ ਪ੍ਰਬੰਧ, ਬਾਜ਼ਾਰ ਪੂਰਨ ਤੌਰ ’ਤੇ ਬੰਦ

Saturday, May 08, 2021 - 01:00 PM (IST)

ਸ਼ੇਰਪੁਰ (ਅਨੀਸ਼) : ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਖ਼ਤ ਸਰੁੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸਦੇ ਮੱਦੇਨਜ਼ਰ ਵੀਂਕੈਡ ਲਾਕਡਾਊਨ ਲਗਾਇਆ ਗਿਆ ਹੈ। ਵੀਂਕੈਡ ਲਾਕਡਾਊਨ ਦੌਰਾਨ ਪੁਲਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ. ਵਿਵੇਕਸੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸ਼ੇਰਪੁਰ ਦੇ ਥਾਣਾ ਮੁੱਖੀ ਇੰਸ: ਬਲਵੰਤ ਸਿੰਘ ਵੱਲੋਂ ਪਾਬੰਦੀਆਂ ਨੂੰ ਲਾਗੂ ਕਰਵਾਉਣ ਲਈ ਪੁਲਸ ਦੇ ਸਖ਼ਤ ਸਰੁੱਖਿਆ ਪ੍ਰਬੰਧ ਕੀਤੇ ਗਏ ਅਤੇ ਪੁਲਸ ਪਾਰਟੀ ਨਾਲ ਕਾਤਰੋਂ ਚੌਕ ਵਿਖੇ ਨਾਕਾ ਲਗਾਇਆ ਗਿਆ ।

PunjabKesari

ਇਸ ਮੌਕੇ ਥਾਣਾ ਮੁੱਖੀ ਬਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਬੇਵ੍ਹਜਾ ਘਰ ਤੋਂ ਬਾਹਰ ਨਾ ਨਿਕਲਣ । ਇਸ ਮੌਕੇ ਲੇਡੀ ਸਬ ਇੰਸ: ਸੁਭਦੀਪ ਕੌਰ, ਟ੍ਰੈਫਿਕ ਇੰਚਾਰਜ ਅਵਿਨਾਸਕੁਮਾਰ ਸ਼ਰਮਾ, ਮੁੱਖ ਮੁਨਸ਼ੀ ਰਾਜਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪੁਲਸ ਪਾਰਟੀ ਮੌਜੂਦ ਸੀ।

PunjabKesariPunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Anuradha

Content Editor

Related News