ਨਵੇਂ ਸਾਲ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਲਈ ਸਖ਼ਤ ਚਿਤਾਵਨੀ, ਵਿਭਾਗ ਨੇ ਜਾਰੀ ਕੀਤੇ ਹੁਕਮ

Wednesday, Dec 31, 2025 - 10:02 AM (IST)

ਨਵੇਂ ਸਾਲ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਲਈ ਸਖ਼ਤ ਚਿਤਾਵਨੀ, ਵਿਭਾਗ ਨੇ ਜਾਰੀ ਕੀਤੇ ਹੁਕਮ

ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ) ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਮੁਖੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਆਪਣੀਆਂ 2 ਰਾਖਵੀਆਂ ਛੁੱਟੀਆਂ, 4 ਦੁਪਹਿਰ ਦੀਆਂ ਅੱਧੇ ਦਿਨ ਦੀਆਂ ਛੁੱਟੀਆਂ ਅਤੇ ਸਲਾਨਾ ਸਮਾਗਮ ਦੀਆਂ ਤਾਰੀਖ਼ਾਂ ਨੂੰ ਈ-ਪੰਜਾਬ ਪੋਰਟਲ ’ਤੇ ਆਨਲਾਈਨ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ ਅਤੇ ਇਸ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨਾ ਲਾਜ਼ਮੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ 'ਚ CM ਮਾਨ ਦੇ ਭਾਸ਼ਣ ਦੌਰਾਨ ਭਖਿਆ ਮਾਹੌਲ, ਸੁਖਪਾਲ ਖਹਿਰਾ ਨੂੰ ਬਾਹਰ ਕੱਢਿਆ, ਸਦਨ 'ਚ ਪਿਆ ਰੌਲਾ

ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਕੂਲ ਮੁਖੀਆਂ ਨੂੰ ਇਕ ਜਨਵਰੀ ਤੋਂ 20 ਜਨਵਰੀ ਦੇ ਵਿਚਕਾਰ ਰਾਖਵੀਆਂ ਛੁੱਟੀਆਂ ਅਤੇ ਸਲਾਨਾ ਸਮਾਗਮਾਂ ਸਬੰਧੀ ਇਹ ਜਾਣਕਾਰੀ ਪੋਰਟਲ ’ਤੇ ਅਪਲੋਡ ਕਰਨੀ ਚਾਹੀਦੀ ਹੈ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਨਿਰਧਾਰਿਤ ਮਿਤੀ ਤੋਂ ਬਾਅਦ ਪੋਰਟਲ ’ਤੇ ਕਿਸੇ ਵੀ ਛੁੱਟੀ ਜਾਂ ਸਮਾਗਮ ਦੀਆਂ ਤਾਰੀਖ਼ਾਂ ਨੂੰ ਅਪਡੇਟ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ। ਇਸ ਲਈ ਸਾਰੇ ਸਕੂਲ ਮੁਖੀਆਂ ਨੂੰ ਇਸ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੀਆਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਪੜ੍ਹੋ ਪੂਰਾ ਸ਼ਡਿਊਲ
ਛੁੱਟੀਆਂ ਦੀ ਚੋਣ ਅਤੇ ਨਿਯਮਾਂ ’ਚ ਸਖ਼ਤੀ
ਜਾਰੀ ਕੀਤੇ ਗਏ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਛੁੱਟੀਆਂ ਸਿਰਫ਼ ਸਰਕਾਰੀ ਸੂਚੀ ਵਿਚੋਂ ਚੁਣੀਆਂ ਜਾਣੀਆਂ ਚਾਹੀਦੀਆਂ ਹਨ। ਇਕ ਵਾਰ ਪੋਰਟਲ ’ਤੇ ਜਮ੍ਹਾਂ ਹੋਣ ਤੋਂ ਬਾਅਦ ਛੁੱਟੀ ਜਾਂ ਸਲਾਨਾ ਸਮਾਗਮ ਦੀ ਮਿਤੀ ਨੂੰ ਕਿਸੇ ਵੀ ਸਥਿਤੀ 'ਚ ਬਦਲਿਆ ਜਾਂ ਰੱਦ ਨਹੀਂ ਕੀਤਾ ਜਾ ਸਕਦਾ। ਵਿਭਾਗ ਨੇ ਸਾਰੇ ਸਕੂਲ ਮੁਖੀਆਂ ਨੂੰ ਸਰਕਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਆਪਣੀਆਂ ਛੁੱਟੀਆਂ ਦੀ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News