ਕੋਰੋਨਾ ਮਹਾਮਾਰੀ ਦਰਮਿਆਨ ਸ਼ਰਾਬ ਪੀਣ ਵਾਲਿਆਂ ਨੂੰ ਸਖ਼ਤ ਚਿਤਾਵਨੀ

Wednesday, May 05, 2021 - 04:04 PM (IST)

ਕੋਰੋਨਾ ਮਹਾਮਾਰੀ ਦਰਮਿਆਨ ਸ਼ਰਾਬ ਪੀਣ ਵਾਲਿਆਂ ਨੂੰ ਸਖ਼ਤ ਚਿਤਾਵਨੀ

ਚੰਡੀਗੜ੍ਹ/ ਜਲੰਧਰ : ਪੰਜਾਬ ’ਚ ਕੋਰੋਨਾ ਨੂੰ ਲੈ ਕੇ ਵਿਗੜ ਰਹੇ ਹਾਲਾਤ ਦੇ ਵਿਚ ਵੱਡੀ ਖ਼ਬਰ ਸਾਹਮਣੇ ਆਈਹੈ। ਦਰਅਸਲ, ਸੂਬੇ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਮਹਿਕਮੇ ਦੇ ਸਲਾਹਕਾਰ ਡਾ. ਕੇ. ਕੇ. ਤਲਵਾੜ ਨੇ ਪੰਜਾਬੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਲਈ ਅਗਲੇ 2 ਹਫ਼ਤੇ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ 1 ਹਫ਼ਤੇ ਤੋਂ ਬਾਅਦ ਕੋਰੋਨਾ ਪੀਕ ’ਤੇ ਰਹੇਗਾ। ਉਨ੍ਹਾਂ ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ ਹੈ। ਇਕ ਨਿਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਡਾ. ਕੇ. ਕੇ. ਤਲਵਾੜ ਨੇ ਪੰਜਾਬ ’ਚ 5ਜੀ ਟਾਵਰ ਟੈਸਟਿੰਗ ਨੂੰ ਲੈ ਕੇ ਵੀ ਸਾਫ਼ ਤੌਰ ’ਤੇ ਮਨ੍ਹਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਕਾਂਗਰਸ ਨੂੰ ਜਿਊਂਦਾ ਕਰਨ ਲਈ ਸ਼ੇਖਚਿੱਲੀ ਵਾਲੇ ਸੁਪਨੇ ਦੇਖ ਰਹੇ ਜਾਖੜ : ਸ਼ਵੇਤ ਮਲਿਕ

ਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ
ਇਸ ਦੌਰਾਨ ਸ਼ਰਾਬ ਪੀਣ ਵਾਲਿਆਂ ’ਤੇ ਬੋਲਦੇ ਹੋਏ ਡਾ. ਕੇ. ਕੇ. ਤਲਵਾੜ ਨੇ ਕਿਹਾ ਕਿ ਸ਼ਰਾਬ ਪੀਣ ਨਾਲ ਇਮਿਊਨਿਟੀ ਖ਼ਤਮ ਹੁੰਦੀ ਹੈ। ਜੇਕਰ ਤੁਸੀਂ ਵੈਕਸੀਨ ਲੈ ਰਹੇ ਹੋ ਤਾਂ ਇਸ ਦੇ 2 ਦਿਨ ਪਹਿਲੇ ਅਤੇ 2 ਦਿਨ ਬਾਅਦ ਸ਼ਰਾਬ ਨਾ ਪੀਓ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ’ਚ ਦਿੱਲੀ ਜਿਹੇ ਹਾਲਾਤ ਹੋ ਵੀ ਜਾਂਦੇ ਹਨ ਤਾਂ ਅਸੀਂ ਪੂਰੀ ਤਰ੍ਹਾਂ ਨਾਲ ਤਿਆਰ ਹਾਂ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਵੱਡਾ ਬਿਆਨ, 5 ਮਈ ਤੋਂ ਡੀ.ਡੀ. ਪੰਜਾਬੀ ’ਤੇ ਲੱਗਣਗੀਆਂ ਆਨਲਾਈਨ ਕਲਾਸਾਂ

PunjabKesari

ਪੰਜਾਬ ’ਚ ਟੁੱਟਿਆ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਰਿਕਾਰਡ
ਪੰਜਾਬ ਵਿਚ ਕੋਰੋਨਾ ਮਹਾਮਾਰੀ ਹੋਰ ਜ਼ਾਲਮ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਅੰਦਰ 167 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਮੌਤਾਂ ਦਾ ਇਹ ਅੰਕੜਾ ਹੁਣ ਤੱਕ ਹੋਈਆਂ ਮੌਤਾਂ ’ਚੋਂ ਸਭ ਤੋਂ ਜ਼ਿਆਦਾ ਹੈ। ਹੁਣ ਤੱਕ 9642 ਲੋਕ ਇਸ ਬੀਮਾਰੀ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਮੰਗਲਵਾਰ ਨੂੰ ਵੀ 7529 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸੂਬੇ ਵਿਚ ਹੁਣ ਤੱਕ 399576 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਮੰਗਲਵਾਰ ਨੂੰ ਸਭ ਤੋਂ ਜ਼ਿਆਦਾ ਲੁਧਿਆਣਾ ਅਤੇ ਬਠਿੰਡਾ ਵਿਚ 20-20, ਪਟਿਆਲਾ ਅਤੇ ਅੰਮ੍ਰਿਤਸਰ ਵਿਚ 16-16, ਮੋਹਾਲੀ ਵਿਚ 12 ਅਤੇ ਫਾਜ਼ਿਲਕਾ ਅਤੇ ਸੰਗਰੂਰ ਵਿਚ 10-10 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :  ਆਕਸੀਜਨ ਦੀ ਢੋਆ-ਢੁਆਈ ਦੇ ਰੇਟ ’ਚ ਸੋਧ, ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News