ਬਜ਼ੁਰਗਾਂ ਅਤੇ ਬੱਚਿਆਂ ਦੇ ਹੋਮ ਕੁਆਰੰਟਾਈਨ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

Monday, Jun 22, 2020 - 02:45 AM (IST)

ਜਲੰਧਰ,(ਚੋਪੜਾ)– ਕੋਰੋਨਾ ਸੰਕਟ ਕਾਰਣ ਬਜ਼ੁਰਗਾਂ ਅਤੇ ਬੱਚਿਆਂ ਦੇ ਹੋਮ ਕੁਆਰੰਟਾਈਨ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣਾਈਆਂ ਜਾਣ ਵਾਲੀ ਸਾਵਧਾਨੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਡੀ ਉਮਰ ਦੇ ਬਜ਼ੁਰਗ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਮਹਾਮਾਰੀ ਨਾਲ ਜ਼ਿਆਦਾ ਖਤਰਾ ਹੈ, ਜਿਸ ਕਾਰਣ ਇਨ੍ਹਾਂ ਦੋਹਾਂ ਉਮਰ ਦੇ ਲੋਕਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਅਹਿਤਿਆਤ ਵਰਤਣ ਨਾਲ ਜਿਥੇ ਲੋਕਾਂ ਦੀ ਕੀਮਤੀ ਜਾਨ ਬਚਾਉਣ ’ਚ ਮਦਦ ਮਿਲੇਗੀ, ਉਥੇ ਕੋਰੋਨਾ ਵਾਇਰਸ ਨੂੰ ਵੱਡੇ ਪੱਧਰ ’ਤੇ ਫੈਲਣ ਤੋਂ ਰੋਕਿਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਵਿਰੁੱਧ ਲੜਾਈ ’ਚ ਜਨ ਸਹਿਯੋਗ ਅਤੇ ਮਦਦ ਬਹੁਤ ਜ਼ਰੂਰੀ ਹੈ, ਜਿਸ ਲਈ ਸਾਰਿਆਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ।

ਐੈੱਸ. ਡੀ. ਐੈੱਮ. ਅਤੇ ਵਿਭਾਗਾਂ ਦੇ ਮੁੱਖ ਸੇਵਾ ਕੇਂਦਰਾਂ ’ਚ ਅਰਜ਼ੀਆਂ ਦੀ ਪੈਂਡੇਸੀ ਘੱਟ ਕਰੋ : ਡਿਪਟੀ ਕਮਿਸ਼ਨਰ

ਜਲੰਧਰ,(ਚੋਪੜਾ)– ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲੇ ਨਾਲ ਸਬੰਧਤ ਸਾਰੇ ਐੈੱਸ. ਡੀ. ਐੈੱਮ’ਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਮੁਖੀਆਂ ਨੂੰ ਕਿਹਾ ਕਿ ਜ਼ਿਲੇ ਦੇ ਸੇਵਾ ਕੇਂਦਰਾਂ ’ਚ ਅਰਜ਼ੀਆਂ ਦੀ ਪੈਂਡੇਸੀ ਨੂੰ ਘੱਟ ਤੋਂ ਘੱਟ ਕਰਨ ਨੂੰ ਯਕੀਨੀ ਬਣਾਇਆ ਜਾਏ। ਉਪਮੰਡਲ ਮੈਜਿਸਟ੍ਰੇਟਾਂ ਅਤੇ ਵਿਭਾਗਾਂ ਦੇ ਮੁਖੀਆਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਸਬ ਡਵੀਜ਼ਨਾਂ ’ਚ ਆਉਣ ਵਾਲੇ ਦਿਨਾਂ ’ਚ ਪੈਂਡੇਸੀ ਦਾ ਬੋਝ ਘੱਟ ਕੀਤਾ ਜਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਕਾਇਆ ਕੰਮਾਂ ਦੇ ਨਿਪਟਾਰੇ ’ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਏਗੀ ਜਿਸ ਨੂੰ ਲੈ ਕੇ ਉਹ ਖੁਦ ਸੇਵਾ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੇ। ਸੇਵਾ ਕੇਂਦਰਾਂ ’ਚ ਲੋਕਾਂ ਨੂੰ ਬਿਨਾਂ ਰੁਕਾਵਟ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਅਤੇ ਪਾਰਦਰਸ਼ੀ ਕਾਰਜਪ੍ਰਣਾਲੀ ’ਤੇ ਜ਼ੋਰ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੇਵਾ ਕੇਂਦਰ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ ਹਨ ਜਿਸ ਕਾਰਣ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ’ਚ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਇਆ ਜਾਏ।


Bharat Thapa

Content Editor

Related News