ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨੂੰ ਲੈ ਕੇ ਵਧੇਗੀ ਸਖ਼ਤੀ! ਅਧਿਕਾਰੀਆਂ ਨੂੰ ਜਾਰੀ ਹੋ ਗਏ ਨਿਰਦੇਸ਼

Monday, Jul 29, 2024 - 04:23 PM (IST)

ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨੂੰ ਲੈ ਕੇ ਵਧੇਗੀ ਸਖ਼ਤੀ! ਅਧਿਕਾਰੀਆਂ ਨੂੰ ਜਾਰੀ ਹੋ ਗਏ ਨਿਰਦੇਸ਼

ਲੁਧਿਆਣਾ (ਹਿਤੇਸ਼)- ਮਹਾਨਗਰ ’ਚ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨੂੰ ਲੈ ਕੇ ਸਖ਼ਤੀ ਆਉਣ ਵਾਲੇ ਦਿਨਾਂ ’ਚ ਵਧ ਸਕਦੀ ਹੈ। ਇਸ ਸਬੰਧ ’ਚ ਨਿਰਦੇਸ਼ ਵਿਧਾਨ ਸਭਾ ਦੀ ਲੋਕਲ ਬਾਡੀ ਕਮੇਟੀ ਵੱਲੋਂ ਨਗਰ ਨਿਗਮ ਅਤੇ ਪੀ. ਪੀ. ਸੀ. ਬੀ. ਨਾਲ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਲੁਧਿਆਣਾ ’ਚ ਹੋਈ ਕਮੇਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ’ਤੇ ਚਰਚਾ ਹੋਈ ਹੈ, ਜਿਸ ਨੂੰ ਲੈ ਕੇ ਚੇਅਰਮੇਨ ਗੁਰਪ੍ਰੀਤ ਗੋਗੀ ਦਾ ਕਹਿਣਾ ਹੈ ਕਿ ਪਲਾਸਟਿਕ ਕੈਰੀ ਬੈਗ ’ਤੇ ਪਾਬੰਦੀ 2016 ਦੌਰਾਨ ਲਗਾ ਦਿੱਤੀ ਗਈ ਸੀ ਪਰ ਹੁਣ ਤੱਕ ਉਸ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਰੋਕ ਨਹੀਂ ਲੱਗ ਸਕੀ।

ਇਹ ਖ਼ਬਰ ਵੀ ਪੜ੍ਹੋ - ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਾਲਾ ਇਤਿਹਾਸ ਦੁਹਰਾਉਣਗੇ ਸੁਖਬੀਰ! ਇਸ ਸੀਟ ਤੋਂ ਉਤਰ ਸਕਦੇ ਨੇ ਚੋਣ ਮੈਦਾਨ 'ਚ

ਇਸ ਦੀ ਵਜ੍ਹਾ ਨਾਲ ਸੀਵਰੇਜ ਜਾਮ ਦੀ ਸਮੱਸਿਆ ਆ ਰਹੀ ਹੈ ਅਤੇ ਕੂੜੇ ਦੇ ਰੂਪ ’ਚ ਸਾਲਿਡ ਵੇਸਟ ਮੈਨੇਜਮੈਂਟ ਨਾ ਹੋਣ ਦੀ ਸਮੱਸਿਆ ਵੀ ਵਧ ਰਹੀ ਹੈ, ਜਿਸ ਦੇ ਮੱਦੇਨਜ਼ਰ ਕਮੇਟੀ ਦੇ ਮੈਂਬਰਾਂ ਵੱਲੋਂ ਮਹਾਨਗਰ ’ਚ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨੂੰ ਲੈ ਕੇ ਸਖ਼ਤੀ ਵਧਾਉਣ ਦੇ ਮਾਮਲੇ ’ਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਦਾਰੀ ਨਿਭਾਉਣ ਲਈ ਬੋਲਿਆ ਗਿਆ ਹੈ।

ਇਸ ਸਬੰਧੀ ਸੀ.ਐੱਸ.ਓ. ਅਸ਼ਵਨੀ ਸਹੋਤਾ ਨੇ ਕਿਹਾ ਕਿ ਗਰ ਨਿਗਮ ਵੱਲੋਂ ਪਲਾਸਟਿਕ ਕੈਰੀ ਬੈਗ ਵੇਚਣ ਤੋਂ ਲੈ ਕੇ ਵਰਤਣ ਵਾਲਿਆਂ ਖ਼ਿਲਾਫ਼ ਰੂਟੀਨ ’ਚ ਚਲਾਨ ਕੱਟਣ ਅਤੇ ਮਟੀਰੀਅਲ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ। ਜਿਥੋਂ ਤੱਕ ਪਲਾਸਟਿਕ ਕੈਰੀ ਬੈਗ ਬਣਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਦਾ ਸਵਾਲ ਹੈ, ਉਸ ਦਾ ਅਧਿਕਾਰ ਪੀ. ਪੀ. ਸੀ. ਬੀ. ਕੋਲ ਹੈ ਅਤੇ ਜੇਕਰ ਬਣਾਉਣ ਦਾ ਕੰਮ ਬੰਦ ਹੋ ਜਾਵੇ ਤਾਂ ਪਲਾਸਟਿਕ ਕੈਰੀ ਬੈਗ ਵੇਚਣ ਤੋਂ ਲੈ ਕੇ ਇਸਤੇਮਾਲ ਕਰਨ ’ਤੇ ਰੋਕ ਲੱਗ ਜਾਵੇਗੀ। ਇਸ ਤੋਂ ਪਹਿਲਾਂ ਵਿਧਾਨ ਸਭਾ ਕਮੇਟੀ ਵੱਲੋਂ ਸਬਜ਼ੀ ਮੰਡੀ ਹੋ ਰਹੀ ਪਲਾਸਟਿਕ ਕੈਰੀ ਬੈਗ ਦੀ ਵਿਕਰੀ ਰੋਕਣ ਲਈ ਮੰਡੀ ਬੋਰਡ ਦੇ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਾਰਵਾਈ ਦੌਰਾਨ ਨਗਰ ਨਿਗਮ ਵੱਲੋਂ ਪੀ. ਪੀ. ਸੀ. ਬੀ. ਅਤੇ ਮਾਰਕੀਟ ਕਮੇਟੀ ਨੂੰ ਸਹਿਯੋਗ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਰਾਜ ਸਭਾ ਭੇਜਣ ਦੀ ਤਿਆਰੀ, ਲੈਣਗੇ ਇਸ ਕਾਂਗਰਸੀ ਆਗੂ ਦੀ ਜਗ੍ਹਾ

ਇਕ-ਦੂਜੇ ਦੇ ਪਾਲੇ ’ਚ ਗੇਂਦ ਸੁੱਟ ਰਹੇ ਹਨ ਨਗਰ ਨਿਗਮ ਅਤੇ PPCB ਦੇ ਅਫ਼ਸਰ

ਮਹਾਨਗਰ ’ਚ ਪਲਾਸਟਿਕ ਕੈਰੀ ਬੈਗ ਦੀ ਵਰਤੋਂ ’ਤੇ ਰੋਕ ਲਗਾਉਣ ਨੂੰ ਲੈ ਕੇ ਨਗਰ ਨਿਗਮ ਅਤੇ ਪੀ. ਪੀ. ਸੀ. ਬੀ. ਦੇ ਅਫਸਰ ਇਕ-ਦੂਜੇ ਦੇ ਪਾਲੇ ’ਚ ਗੇਂਦ ਸੁੱਟ ਰਹੇ ਹਨ। ਇਸ ਮਾਮਲੇ ’ਚ ਨਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਲਾਸਟਿਕ ਕੈਰੀ ਬੈਗ ਬਣਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਦਾ ਅਧਿਕਾਰ ਪੀ. ਪੀ. ਸੀ. ਬੀ. ਕੋਲ ਹੈ, ਜਦਕਿ ਪੀ. ਪੀ. ਸੀ. ਬੀ. ਦੇ ਅਧਿਕਾਰੀਆਂ ਵੱਲੋਂ ਪਲਾਸਟਿਕ ਕੈਰੀ ਬੈਗ ਵੇਚਣ ਤੋਂ ਲੈ ਕੇ ਇਸਤੇਮਾਲ ਕਰਨ ਵਾਲਿਆਂ ਖ਼ਿਲਾਫ਼ ਐਕਸ਼ਨ ਲੈਣ ਲਈ ਨਗਰ ਨਿਗਮ ਦੀ ਜ਼ਿੰਮੇਦਾਰੀ ਫਿਕਸ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News