ਵਿਆਹ 'ਚ ਲਾੜੀ ਦੇ ਗੋਲੀ ਲੱਗਣ ਮਗਰੋਂ ਵਧੀ ਸਖ਼ਤੀ, ਨਾ ਮੰਨੇ ਹੁਕਮ ਤਾਂ...

Tuesday, Nov 12, 2024 - 11:23 AM (IST)

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਵਿਆਹ ਸਮਾਗਮਾਂ ’ਚ ਹਥਿਆਰ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਾਈ ਹੋਈ ਹੈ। ਇਨ੍ਹਾਂ ਹੁਕਮਾਂ ਦੀ ਲੋਕਾਂ ਨੂੰ ਬੜੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਵਿਆਹ ਸਮਾਗਮਾਂ ’ਚ ਹਥਿਆਰਾਂ ਦੀ ਨੁਮਾਇਸ਼ ਜਾਂ ਦੁਰਵਰਤੋਂ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ! ਨਾਜ਼ੁਕ ਬਣ ਗਏ ਹਾਲਾਤ, ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ

ਇਹ ਅਪੀਲ ਕਰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਵਿਖੇ ਇਕ ਵੱਡੀ ਘਟਨਾ ਵਾਪਰੀ ਹੈ, ਜਿੱਥੇ ਆਪਣੀ ਭੈਣ ਦੇ ਵਿਆਹ ’ਚ ਵਿਦਾਈ ਸਮੇਂ ਇਕ ਭਰਾ ਵੱਲੋਂ ਚਲਾਈ ਗਈ ਗੋਲੀ ਉਸ ਦੀ ਲਾੜੀ ਭੈਣ ਦੇ ਮੱਥੇ ’ਚ ਲੱਗ ਗਈ ਅਤੇ ਦੁਲਹਨ ਨੂੰ ਡੋਲੀ ਦੀ ਬਜਾਏ ਡੋਲੀ ਵਾਲੀ ਕਾਰ ’ਚ ਹਸਪਤਾਲ ਲਿਜਾਣਾ ਪਿਆ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਖ਼ਤਰਾ! ਪੜ੍ਹੋ ਕੀ ਹੈ ਪੂਰੀ ਖ਼ਬਰ

ਐੱਸ. ਪੀ. ਰਣਧੀਰ ਕੁਮਾਰ ਨੇ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਕਰਨਾ ਸਰਾਸਰ ਗਲਤ ਹੈ ਅਤੇ ਲੋਕਾਂ ਨੂੰ ਇਸ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਦੀ ਜਾਨ ਬਹੁਤ ਕੀਮਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਨਾਲ-ਨਾਲ ਮੈਰਿਜ ਪੈਲਸਾਂ ਅਤੇ ਅਤੇ ਬੈਂਕਟ ਹਾਲ ਚਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News