ਪੰਜਾਬ 'ਚ ਵਧੀ ਸਖ਼ਤੀ! 391 ਡਰੱਗ ਹਾਟਸਪਾਟਸ ’ਤੇ ਪੁਲਸ ਨੇ ਮਾਰੇ ਛਾਪੇ, ਪਈਆਂ ਭਾਜੜਾਂ
Wednesday, Nov 19, 2025 - 11:23 AM (IST)
ਜਲੰਧਰ/ਚੰਡੀਗੜ੍ਹ (ਬਿਊਰੋ)–ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ’ਚੋਂ ਨਸ਼ੇ ਦੀਆਂ ਜੜ੍ਹਾਂ ਉਖਾੜਨ ਲਈ ਪੰਜਾਬ ਪੁਲਸ ਨੇ ਮੰਗਲਵਾਰ ਪੂਰੇ ਸੂਬੇ ਵਿਚ ਨਿਸ਼ਾਨਦੇਹੀ ਵਾਲੇ ਡਰੱਗ ਹਾਟਸਪਾਟਸ ਅਰਥਾਤ ਨਸ਼ੇ ਵਾਲੇ ਪਦਾਰਥਾਂ ਦੀ ਵਿਕਰੀ ਦੇ ਸਥਾਨ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ। ਇਹ ਮੁਹਿੰਮ ਨਸ਼ਿਆਂ ਖ਼ਿਲਾਫ਼ ਤੇਜ਼ ਕਾਰਵਾਈ ਦੇ 262ਵੇਂ ਦਿਨ ਨੂੰ ਦਰਸਾਉਂਦੀ ਹੈ। ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਇਹ ਆਪ੍ਰੇਸ਼ਨ ਇਕੋ ਵੇਲੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੂਰਾ ਦਿਨ ਚੱਲੀ ਇਸ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ ਪੂਰੇ ਸੂਬੇ ਵਿਚ 391 ਡਰੱਗ ਹਾਟਸਪਾਟਸ ’ਤੇ ਛਾਪੇ ਮਾਰੇ, ਜਿਸ ਦੌਰਾਨ 67 ਕੇਸ ਦਰਜ ਕਰਕੇ 79 ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4.3 ਕਿਲੋ ਹੈਰੋਇਨ, 971 ਨਸ਼ੇ ਵਾਲੀਆਂ ਗੋਲ਼ੀਆਂ/ਕੈਪਸੂਲ ਅਤੇ 3.16 ਲੱਖ ਨਸ਼ਾ ਰਾਸ਼ੀ ਵੀ ਬਰਾਮਦ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ 21 ਤਾਰੀਖ਼ ਤੱਕ Weather ਦੀ ਪੜ੍ਹੋ ਨਵੀਂ ਅਪਡੇਟ! ਮੀਂਹ ਨੂੰ ਲੈ ਕੇ ਦਿੱਤੇ ਇਹ ਸੰਕੇਤ
ਸਪੈਸ਼ਲ ਡੀ. ਜੀ. ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਦੇਖ-ਰੇਖ ’ਚ 400 ਤੋਂ ਵੱਧ ਪੁਲਸ ਟੀਮਾਂ ਜਿਨ੍ਹਾਂ ਵਿਚ 3 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਸ਼ਾਮਲ ਸਨ, ਨੇ ਇਹ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ 1 ਮਾਰਚ 2025 ਨੂੰ ਸ਼ੁਰੂ ਹੋਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਣ ਤਕ ਪੂਰੇ ਸੂਬੇ ਵਿਚ 24,809 ਐੱਫ਼. ਆਈ. ਆਰਜ਼ ਦਰਜ ਕਰਕੇ 36,901 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਸ ਹੁਣ ਤਕ 1604 ਕਿੱਲੋ ਹੈਰੋਇਨ, 557 ਕਿੱਲੋ ਅਫ਼ੀਮ, 263 ਕੁਇੰਟਲ ਭੁੱਕੀ, 529 ਕਿੱਲੋ ਗਾਂਜਾ, 41.39 ਲੱਖ ਨਸ਼ੇ ਵਾਲੀਆਂ ਗੋਲ਼ੀਆਂ/ਕੈਪਸੂਲ, 14 ਕਿੱਲੋ 'ਆਈਸ' ਅਤੇ 14.42 ਕਰੋੜ ਰੁਪਏ ਦੀ ਨਸ਼ਾ ਰਾਸ਼ੀ ਬਰਾਮਦ ਕਰ ਚੁੱਕੀ ਹੈ।


ਇਹ ਵੀ ਪੜ੍ਹੋ: ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਪੰਜਾਬ ਰੋਡਵੇਜ਼, ਪਨਬੱਸ ਤੇ PRTC ਨੇ ਲਿਆ ਨਵਾਂ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
