ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
Sunday, Jun 05, 2022 - 11:29 AM (IST)
ਜਲੰਧਰ (ਸੁਧੀਰ, ਸੋਨੂੰ)– ਆਪਰੇਸ਼ਨ ਬਲਿਊ ਸਟਾਰ ਦੀ ਬਰਸੀ (ਘੱਲੂਘਾਰਾ ਦਿਵਸ) ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਵ-ਨਿਯੁਕਤ ਪੁਲਸ ਕਮਿਸ਼ਨਰ (ਸੀ. ਪੀ.) ਗੁਰਸ਼ਰਨ ਸਿੰਘ ਸੰਧੂ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿਚ ਚੌਕਸੀ ਵਰਤਣ ਅਤੇ ਨਾਕਾਬੰਦੀ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਦੀਆਂ ਸੜਕਾਂ ’ਤੇ ਬੈਰੀਕੇਡਿੰਗ ਕੀਤੀ ਜਾਵੇਗੀ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਹੋਵੇਗੀ। ਇਸ ਦੇ ਨਾਲ ਹੀ ਸ਼ਹਿਰ ਵਿਚ ਪੈਰਾ-ਮਿਲਟਰੀ ਫ਼ੋਰਸ ਦੇ ਕਮਾਂਡੋ ਵੀ ਤਾਇਨਾਤ ਕੀਤੇ ਜਾਣਗੇ।
ਇਹ ਵੀ ਪੜ੍ਹੋ: ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
ਸੀ. ਪੀ. ਨੇ ਕਿਹਾ ਕਿ ਨਾਈਟ ਡੋਮੀਨੇਸ਼ਨ ਨੂੰ ਹੋਰ ਸਖ਼ਤ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਖ਼ੁਦ ਫੀਲਡ ਵਿਚ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਵਿਗਾੜਨ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਸ਼ਹਿਰ ਵਿਚ ਸਾਦੀ ਵਰਦੀ ਵਿਚ ਵੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਪੈਰਾ-ਮਿਲਟਰੀ ਫੋਰਸ ਦੀਆਂ 2 ਕੰਪਨੀਆਂ ਤੋਂ ਇਲਾਵਾ ਕਮਾਂਡੋ ਵੀ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕਰ ਦਿੱਤੇ ਗਏ ਹਨ। ਸ਼ਹਿਰ ਵਿਚ ਲੱਗਣ ਵਾਲੇ ਵਿਸ਼ੇਸ਼ ਨਾਕਿਆਂ ’ਤੇ ਕਮਿਸ਼ਨਰੇਟ ਪੁਲਸ ਦੇ ਸੀਨੀਅਰ ਅਧਿਕਾਰੀ ਖ਼ੁਦ ਵਾਹਨ ਚਾਲਕਾਂ ਦੀ ਚੈਕਿੰਗ ਕਰਵਾਉਣਗੇ।
ਮੀਟਿੰਗ ਉਪਰੰਤ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਫੀਲਡ ਵਿਚ ਨਿਕਲੇ, ਜਿਨ੍ਹਾਂ ਵਿਚ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ, ਡੀ. ਸੀ. ਪੀ. ਲਾਅ ਐਂਡ ਆਰਡਰ ਅੰਕੁਰ ਗੁਪਤਾ, ਏ. ਡੀ. ਸੀ. ਪੀ. ਸਿਟੀ-1 ਸੁਹੇਲ ਮੀਰ, ਏ. ਡੀ. ਸੀ. ਪੀ. ਹੈੱਡਕੁਆਰਟਰ ਆਦਿੱਤਿਆ, ਏ. ਡੀ. ਸੀ. ਪੀ. ਹਰਪ੍ਰੀਤ ਸਿੰਘ ਬੈਨੀਪਾਲ, ਏ. ਸੀ. ਪੀ. ਮਾਡਲ ਟਾਊਨ ਗੁਰਪ੍ਰੀਤ ਸਿੰਘ ਗਿੱਲ ਸਮੇਤ ਹੋਰ ਅਧਿਕਾਰੀਆਂ ਨੇ ਪੂਰੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ, ਜਿਸ ਦੇ ਨਾਲ ਹੀ ਉਨ੍ਹਾਂ ਕਈ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਵੀ ਕੀਤੀ।
ਇਹ ਵੀ ਪੜ੍ਹੋ: ਪੰਜਾਬ ’ਚ 45 ਗੈਂਗਸਟਰਾਂ ਸਰਗਰਮ, ਗਾਇਕਾਂ ਤੇ ਅਭਿਨੇਤਾਵਾਂ ਤੋਂ ਲੈ ਵੀ ਚੁੱਕੇ ਨੇ 10-10 ਲੱਖ ਦੀ ਰੰਗਦਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ