ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

Saturday, Oct 01, 2022 - 06:46 PM (IST)

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

ਜਲੰਧਰ (ਸੁਧੀਰ)– ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੂਰੇ ਸੂਬੇ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਹੋਰ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ/ਮੁਲਾਜ਼ਮਾਂ ਨੂੰ ਸ਼ਹਿਰ ਦੇ ਸਾਰੇ ਥਾਣਿਆਂ ਵਿਚ ਸਵੇਰੇ 8 ਵਜੇ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਥਾਣਿਆਂ ਵਿਚ ਸਾਰੇ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦੌਰਾਨ ਉਨ੍ਹਾਂ ਦੇ ਖਾਣ-ਪੀਣ ਲਈ ਮੈੱਸ ਨੂੰ ਚੱਲਦੀ ਹਾਲਤ ਵਿਚ ਰੱਖਣ ਦੇ ਹੁਕਮ ਦਿੱਤੇ ਗਏ ਹਨ ਤਾਂ ਕਿ ਮੁਲਾਜ਼ਮਾਂ ਨੂੰ ਆਪਣੇ ਕੰਮਕਾਜ ਦੌਰਾਨ ਥਾਣਿਆਂ ਤੋਂ ਬਾਹਰ ਨਾ ਜਾਣਾ ਪਵੇ।

ਸੰਧੂ ਨੇ ਦੱਸਿਆ ਕਿ ਪੈਂਡਿੰਗ ਸ਼ਿਕਾਇਤਾਂ ਨੂੰ ਹੁਣ 2 ਹਿੱਸਿਆਂ ਵਿਚ ਵੰਡਿਆ ਗਿਆ ਹੈ। ਜ਼ੋਨ-1 ਵਿਚ ਪੈਂਡਿੰਗ ਸ਼ਿਕਾਇਤਾਂ ਦੀ ਜਾਂਚ ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਅਤੇ ਜ਼ੋਨ-2 ਵਿਚ ਪੈਂਡਿੰਗ ਸ਼ਿਕਾਇਤਾਂ ਦੀ ਜਾਂਚ ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ ਨੂੰ ਸੌਂਪੀ ਗਈ ਹੈ। ਸਾਰੇ ਅਧਿਕਾਰੀਆਂ ਨੂੰ ਪੈਂਡਿੰਗ ਸ਼ਿਕਾਇਤਾਂ ਦੀ ਜਲਦ ਜਾਂਚ ਕਰਕੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਹੁਕਮ ਦਿੱਤੇ ਗਏ ਹਨ ਤਾਂ ਕਿ ਲੋਕਾਂ ਨੂੰ ਵਾਰ-ਵਾਰ ਥਾਣਿਆਂ ਅਤੇ ਕਮਿਸ਼ਨਰ ਦਫ਼ਤਰ ਦੇ ਚੱਕਰ ਨਾ ਕੱਟਣੇ ਪੈਣ।

ਇਹ ਵੀ ਪੜ੍ਹੋ: ਬਿਜਲੀ ਮਹਿਕਮੇ 'ਚ ਤਕਨੀਕੀ ਸਟਾਫ਼ ਦੀ ਘਾਟ, CMD ਵੱਲੋਂ ਦਫ਼ਤਰਾਂ 'ਚ ਬੈਠੇ ਮੁਲਾਜ਼ਮਾਂ ਨੂੰ ਸਖ਼ਤ ਆਦੇਸ਼ ਜਾਰੀ

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਣਯੋਗ ਅਦਾਲਤ ਦੇ ਸਾਰੇ ਕੰਮ ਸਮੇਂ ’ਤੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਹੱਤਿਆ ਵਰਗੇ ਗੰਭੀਰ ਮਾਮਲਿਆਂ ’ਚ ਪੇਸ਼ੀ ਦੌਰਾਨ ਥਾਣਾ ਮੁਲਾਜ਼ਮ ਨੂੰ ਮਾਣਯੋਗ ਅਦਾਲਤ ਵਿਚ ਭੇਜਿਆ ਜਾਵੇ ਅਤੇ ਅਜਿਹੇ ਮਾਮਲਿਆਂ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਨਾ ਵਰਤੀ ਜਾਵੇ। ਪੈਂਡਿੰਗ ਮਾਮਲਿਆਂ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਥਾਣਾ ਇੰਚਾਰਜ ਖੁਦ ਛਾਪੇਮਾਰੀ ਕਰਨ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸਾਰੇ ਧਾਰਮਿਕ ਸਥਾਨਾਂ, ਰਾਮਲੀਲਾ ਗਰਾਊਂਡਾਂ ਅਤੇ ਆਰ. ਐੱਸ. ਐੱਸ. ਦੀਆਂ ਸ਼ਾਖਾਵਾਂ ਦੀ ਸੁਰੱਖਿਆ ਹੋਰ ਵਧਾਈ ਜਾਵੇ ਅਤੇ ਉਥੇ ਸੀ. ਸੀ. ਟੀ. ਵੀ. ਕੈਮਰੇ ਅਤੇ ਰਿਕਾਰਡਿੰਗ ਸਿਸਟਮ ਚੈੱਕ ਕੀਤਾ ਜਾਵੇ। ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਸਾਰੀਆਂ ਦੁਸਹਿਰਾ ਗਰਾਊਂਡਾਂ ਦੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਲੋਕਾਂ ਜਾਂ ਚੀਜ਼ਾਂ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਵਿਚ ਦੇਣ। ਉਨ੍ਹਾਂ ਕਿਹਾ ਕਿ ਪੁਲਸ ਪਬਲਿਕ ਦੇ ਸਹਿਯੋਗ ਨਾਲ ਹੀ ਮੁਜਰਿਮਾਂ ਦੀ ਨਕੇਲ ਕੱਸ ਸਕਦੀ ਹੈ।

ਇਹ ਵੀ ਪੜ੍ਹੋ: ਥਾਣੇਦਾਰ ਦੇ ਪੁੱਤ ਨੇ USA 'ਚ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਇਹ ਵੱਡੀ ਡਿਗਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News