ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਧਰਨਾ

Saturday, Aug 19, 2017 - 07:57 AM (IST)

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ  (ਪਵਨ, ਭੁਪਿੰਦਰ, ਸੁਖਪਾਲ, ਖੁਰਾਣਾ) - ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਜ਼ਿਲਾ ਪੱਧਰੀ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਮਰਦ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਗੁਰਜੰਟ ਸਿੰਘ ਰਾਮਨਗਰ ਸਾਊਂਕੇ ਤੇ ਜ਼ਿਲਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਸਰਕਾਰ ਵੱਲੋਂ ਲਾਏ ਗਏ ਝੂਠੇ ਲਾਰਿਆਂ ਦੀ ਸਖਤ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਬਾਅਦ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਮੰਗ ਪੱਤਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤਾ ਗਿਆ।  ਇਸ ਸਮੇਂ ਸੁੱਖਾ ਸਿੰਘ ਸਿੰਘੇਵਾਲਾ, ਕਾਕਾ ਸਿੰਘ ਖੁੰਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀ ਵਾਲਾ, ਰਾਜਾ ਸਿੰਘ ਖੁੰਨਣ ਖੁਰਦ, ਵੀਰਪਾਲ ਕੌਰ ਲੱਖੇਵਾਲੀ, ਜਸਵਿੰਦਰ ਕੌਰ ਦਬੜਾ, ਜਗਸੀਰ ਸਿੰਘ ਲੱਖੇਵਾਲੀ ਤੇ ਅਮਰੀਕ ਸਿੰਘ ਭਾਗਸਰ ਆਦਿ ਆਗੂ ਮੌਜੂਦ ਸਨ।


Related News