ਭਾਜਪਾ ਆਗੂਆਂ ਕੈਪਟਨ ਸਰਕਾਰ ਵਿਰੁੱਧ ਲਾਇਆ ਧਰਨਾ

Sunday, Sep 17, 2017 - 07:56 AM (IST)

ਭਾਜਪਾ ਆਗੂਆਂ ਕੈਪਟਨ ਸਰਕਾਰ ਵਿਰੁੱਧ ਲਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ (ਦਰਦੀ) - ਸਥਾਨਕ ਘਾਹ ਮੰਡੀ ਚੌਕ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਧਰਨਾ ਲਾ ਕੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਹ ਧਰਨਾ ਕੈਪਟਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਲਾਇਆ ਗਿਆ ਸੀ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪਾਲ ਬੇਦੀ, ਨਗਰ ਕੌਂਸਲ ਦੇ ਉਪ ਪ੍ਰਧਾਨ ਰਵਿੰਦਰ ਕਟਾਰੀਆ, ਭਾਜਪਾ ਦੇ ਜ਼ਿਲਾ ਪ੍ਰਧਾਨ ਗੋਰਾ ਪਠੇਲਾ, ਸੰਦੀਪ ਗਿਰਧਰ ਮੰਡਲ ਪ੍ਰਧਾਨ, ਅਸ਼ਵਨੀ ਗਿਰਧਰ, ਸੋਮ ਕਾਲੜਾ, ਸੁਖਦੇਵ ਬਰੀਵਾਲਾ ਤੇ ਅਨੁਰਾਗ ਰਾਹੁਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ। ਇਸ ਸਮੇਂ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੈਪਟਨ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ, ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ, ਪੰਜਾਬ 'ਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ ਆਦਿ ਪਰ ਇਨ੍ਹਾਂ ਵਿਚੋਂ ਕੋਈ ਵਾਅਦਾ ਵਫਾ ਨਹੀਂ ਹੋਇਆ। ਇਹ ਸਰਾਸਰ ਲੋਕਾਂ ਨਾਲ ਬੇਇਨਸਾਫੀ ਹੈ।


Related News