ਆਯੁਰਵੈਦਿਕ ਸੇਵਾ ਸੰਘ ਵੱਲੋਂ ਹਡ਼ਤਾਲ

08/21/2018 1:29:51 AM

 ਸੁਨਾਮ, ਊਧਮ ਸਿੰਘ ਵਾਲਾ, (ਮੰਗਲਾ)- ਆਯੁਰਵੈਦਿਕ ਸੇਵਾ ਸੰਘ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਸਿਹਤ ਸੇਵਾਵਾਂ ਠੱਪ ਕੀਤੀਆਂ ਗਈਆਂ ਅਤੇ ਸਰਕਾਰ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ ਗਿਆ। 
ਇਸ ਮੌਕੇ ਮੀਟਿੰਗ ਦੌਰਾਨ ਮੈਂਬਰਾਂ ਨੇ ਇਹ ਮੰਗ ਕੀਤੀ ਕਿ ਦੇਸ਼ ਵਿਚ ਰਜਿਸਟਰਡ ਡਾਕਟਰਾਂ ਨੂੰ ਹਰ ਰਾਜ ਵਿਚ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ। ਇਸ ਮੀਟਿੰਗ ਦੀ ਅਗਵਾਈ ਉਕਤ ਸੰਘ ਦੇ ਪ੍ਰਧਾਨ ਪਿਆਰਾ ਸਿੰਘ ਨੇ ਕੀਤੀ ਅਤੇ ਬੁਲਾਰਿਆਂ ਨੇ ਕਿਹਾ ਕਿ ਰਾਜਸਥਾਨ ਸਰਕਾਰ ਵੱਲੋਂ ਇਲੈਕਟਰੋਪੈਥੀ ਨੂੰ ਮਾਨਤਾ ਦਿੱਤੀ ਗਈ ਹੈ ਜੋ ਕਿ ਪੰਜਾਬ ’ਚ ਨਹੀਂ ਹੈ। 
ਇਸ ਮੀਟਿੰਗ ’ਚ ਸੰਘ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ’ਚ ਇਸ ਪ੍ਰਸਤਾਵ ਨੂੰ ਪਾਸ ਕਰ ਕੇ ਪੰਜਾਬ ’ਚ ਵੀ ਇਸ ਨੂੰ ਮਾਨਤਾ ਦਿੱਤੀ ਜਾਵੇ ਅਤੇ ਇਸ ਦੇ ਨਾਲ-ਨਾਲ 10 ਸਾਲਾਂ ਦੇ ਅਨੁਭਵ ਦੇ ਆਧਾਰ ’ਤੇ ਅਤੇ ਵੰਸ਼ਾਗਤ  ਤਹਿਤ ਮੈਡੀਕਲ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ ਅਤੇ ਐੱਨ. ਆਈ. ਓ. ਐੱਸ. ਸੰਸਥਾ ਦੇ ਇਕ ਸਾਲ ਦਾ ਕੋਰਸ ਕਰ ਚੁੱਕੇ ਲੋਕਾਂ ਨੂੰ ਵੀ ਪੰਜਾਬ ਵਿਚ ਪ੍ਰੈਕਟਿਸ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ।
 ਇਸ ਮੌਕੇ ਭੀਮਸੈਨ ਕਾਂਸਲ, ਮੰਗਤ ਰਾਏ, ਦਲਜੀਤ ਸਿੰਘ, ਸੁਖਦੇਵ ਸ਼ਰਮਾ, ਸੋਮ ਨਾਥ, ਮੁਕੇਸ਼, ਧਰਮਿੰਦਰ ਕੁਮਾਰ, ਅਨਿਲ ਕੁਮਾਰ, ਹਰਮਿੰਦਰ ਸਿੰਘ, ਮੱਖਣ ਸਿੰਘ, ਜੁਗਰਾਜ ਸਿੰਘ, ਪ੍ਰਿਤਪਾਲ ਸਿੰਘ ਹਾਜ਼ਰ ਸਨ।


Related News