ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਭਲਕੇ ਹੋਣ ਵਾਲੀ ਹੜਤਾਲ ਮੁਲਤਵੀ

Tuesday, Nov 24, 2026 - 09:44 PM (IST)

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਭਲਕੇ ਹੋਣ ਵਾਲੀ ਹੜਤਾਲ ਮੁਲਤਵੀ

ਲੁਧਿਆਣਾ,  (ਸੁਸ਼ੀਲ): ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ 25 ਨਵੰਬਰ ਤੋਂ ਹੋਣ ਵਾਲੀ ਹੜਤਾਲ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਅਨੁਸਾਰ ਸੈਕਟਰੀ ਸਟੇਟ ਟਰਾਂਸਪੋਰਟ, ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਫੋਨ ''ਤੇ ਗੱਲਬਾਤ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਯੂਨੀਅਨ ਨੇ ਦੱਸਿਆ ਕਿ ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ 25 ਨਵੰਬਰ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ''ਤੇ ਨੰਬਰ ਅਲਾਟ ਕਰਕੇ ਐਗਰੀਮੈਂਟ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਮੰਗਾਂ ਦੇ ਹੱਲ ਲਈ 27 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ। ਯੂਨੀਅਨ ਵੱਲੋਂ ਕੱਲ ਦੁਪਹਿਰ ਤੱਕ ਵਿਭਾਗ ਦੇ ਫੈਸਲੇ ਦੀ ਉਡੀਕ ਕੀਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਨਿਰਧਾਰਤ ਸਮੇਂ ਤੱਕ ਮੰਗਾਂ ਦਾ ਹੱਲ ਨਾ ਹੋਇਆ ਤਾਂ ਤੁਰੰਤ ਅਗਲਾ ਸੰਘਰਸ਼ੀ ਫੈਸਲਾ ਲਿਆ ਜਾਵੇਗਾ।


author

Shubam Kumar

Content Editor

Related News