ਸਰਕਾਰੀ ਦਫ਼ਤਰਾਂ 'ਚ 2 ਦਿਨ ਕੰਮਕਾਜ ਰਹੇਗਾ ਠੱਪ, ਜਾਣੋ ਕੀ ਹੈ ਮਾਮਲਾ

Tuesday, Jul 25, 2023 - 11:59 AM (IST)

ਸਰਕਾਰੀ ਦਫ਼ਤਰਾਂ 'ਚ 2 ਦਿਨ ਕੰਮਕਾਜ ਰਹੇਗਾ ਠੱਪ, ਜਾਣੋ ਕੀ ਹੈ ਮਾਮਲਾ

ਰੂਪਨਗਰ : ਹਲਕਾ ਵਿਧਾਇਕ ਰੂਪਨਗਰ ਵਲੋਂ ਤਹਿਸੀਲ ਦਫ਼ਤਰ ’ਚ ਕੀਤੀ ਗਈ ਚੈਕਿੰਗ ਦੇ ਵਿਰੋਧ ’ਚ ਡਵੀਜ਼ਨ ’ਚ ਪੈਂਦੇ ਜ਼ਿਲ੍ਹਾ ਰੂਪਨਗਰ, ਮੋਹਾਲੀ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰਾਂ, ਕਾਨੂੰਨਗੋ ਐਸੋਸ਼ੀਏਸ਼ਨ, ਦੀ ਰੈਵੇਨਿਊ ਪਟਵਾਰ ਯੂਨੀਅਨ ਅਤੇ ਸੀ.ਆਰ.ਓ. ਯੂਨੀਅਨ ਪੰਜਾਬ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਪੰਜਾਬ ਅਤੇ ਇਨ੍ਹਾਂ ਅਧੀਨ ਪੈਂਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਦੇ ਸਮੂਹ ਕਰਮਚਾਰੀਆਂ ਵੱਲੋਂ ਬੀਤੇ ਦਿਨ ਮੁਕੰਮਲ ਕਲਮਛੋੜ ਹੜਤਾਲ ਕੀਤੀ ਗਈ। 

ਇਹ ਵੀ ਪੜ੍ਹੋ :  ਪੰਜਾਬ ਲਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ

ਸਮੂਹ ਦਫ਼ਤਰੀ ਬੁਲਾਰਿਆਂ ਨੇ ਕਿਹਾ ਕਿ ਚੈਕਿੰਗ ਦੇ ਨਾਂ ’ਤੇ ਹਲਕਾ ਵਿਧਾਇਕ ਵਲੋਂ ਕੀਤੀ ਗਈ ਕਾਰਵਾਈ ਕੰਮ ’ਚ ਰੁਕਾਵਟ ਪਾਉਣ ਅਤੇ ਕਰਮਚਾਰੀਆਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ’ਤੇ ਬਿਨਾਂ ਕਿਸੇ ਸਬੂਤਾਂ ਦੇ ਕੁਰੱਪਸ਼ਨ ਦੇ ਇਲਜ਼ਾਮ ਲਗਾ ਕੇ ਸੋਸ਼ਲ ਮੀਡੀਆ ’ਤੇ ਲਾਈਵ ਕਰਨ ਨਾਲ ਕਰਮਚਾਰੀਆਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਈ ਗਈ ਹੈ ਜਿਸ ਕਾਰਨ ਕਰਮਚਾਰੀਆਂ ’ਚ ਭਾਰੀ ਰੋਸ ਹੈ। 

ਇਹ ਵੀ ਪੜ੍ਹੋ :  ਲੁਧਿਆਣਾ 'ਚ ਵੱਡੀ ਵਾਰਦਾਤ : ਮੋਟਰਸਾਈਕਲ 'ਤੇ ਜਾ ਰਹੇ 7ਵੀਂ ਦੇ ਵਿਦਿਆਰਥੀ ਦਾ ਗਲ਼ਾ ਵੱਢਿਆ

ਉਨ੍ਹਾਂ ਕਿਹਾ ਕਿ 25 ਅਤੇ 26 ਜੁਲਾਈ ਨੂੰ ਪੂਰੇ ਪੰਜਾਬ ਦੇ ਡੀ. ਸੀ. ਦਫ਼ਤਰਾਂ, ਐੱਸ. ਡੀ. ਐੱਮ. ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀ ਕਲਮਛੋੜ ਹੜਤਾਲ ਕਰ ਕੇ ਮੁਕੰਮਲ ਕੰਮ ਬੰਦ ਰੱਖਣਗੇ ਅਤੇ ਹੜਤਾਲ ਦੇ ਦੌਰਾਨ 26 ਜੁਲਾਈ ਨੂੰ ਦਫ਼ਤਰ ਰੂਪਨਗਰ ਦੇ ਬਾਹਰ ਸੂਬਾ ਪੱਧਰੀ ਇਕੱਠ ਕਰ ਕੇ ਰੂਪਨਗਰ ਸ਼ਹਿਰ ਦੇ ਵੱਖ-ਵੱਖ ਚੌਂਕਾਂ ’ਚੋਂ ਲੰਘਦੇ ਹੋਏ ਹਲਕਾ ਵਿਧਾਇਕ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨਾਂ ਨੂੰ ਭਰੋਸੇ ’ਚ ਲਏ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਦੂਜੇ ਪਾਸੇ ਦਫ਼ਤਰੀ ਕਰਮਚਾਰੀਆਂ ਦੇ ਹੜਤਾਲ ਕਾਰਨ ਬੀਤੇ ਦਿਨ ਰੂਪਨਗਰ ’ਚ ਉਕਤ ਦਫਤਰਾਂ ’ਚ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨੂੰ ਖੱਜਲ ਖੁਆਰ ਹੋਣਾ ਪਿਆ। ਹੜਤਾਲ ’ਚ ਇਨਾਂ ਦਫ਼ਤਰਾਂ ਦੇ ਕਰਮਚਾਰੀ ਵੱਡੀ ਗਿਣਤੀ ’ਚ ਸ਼ਾਮਲ ਹੋਏ।

ਇਹ ਵੀ ਪੜ੍ਹੋ :  ਕਾਂਸਟੇਬਲਾਂ ਦੀਆਂ 700 ਆਸਾਮੀਆਂ ਲਈ ਲਿਖਤੀ ਪ੍ਰੀਖਿਆ ਦੇਣ ਚੰਡੀਗੜ੍ਹ ਪੁੱਜੇ 99 ਹਜ਼ਾਰ 940 ਬਿਨੈਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Harnek Seechewal

Content Editor

Related News