ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ

Saturday, Jul 25, 2026 - 11:19 AM (IST)

ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ

ਜਲੰਧਰ (ਪੁਨੀਤ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਕਰਮਚਾਰੀ ਏਕਤਾ ਮੰਚ, ਜੇ. ਈ. ਕੌਂਸਲ, ਗਰਿੱਡ ਸਬ-ਸਟੇਸ਼ਨ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਯੂਨੀਅਨ (ਏਟਕ) ਅਤੇ ਪੈਨਸ਼ਨਰਜ਼ ਵੈੱਲਫੇਅਰ ਫੈੱਡਰੇਸ਼ਨ ਸਮੇਤ ਵੱਖ-ਵੱਖ ਕਰਮਚਾਰੀ ਸੰਗਠਨਾਂ ਵੱਲੋਂ ਚੱਲ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਯੂਨੀਅਨਾਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੜਤਾਲ ਨੂੰ 2 ਦਿਨਾਂ ਲਈ ਹੋਰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਹੜਤਾਲ ਅੱਗੇ ਵਧਣ ਨਾਲ ਪਾਵਰਕਾਮ ਮੈਨੇਜਮੈਂਟ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ ਅਤੇ ਵਿਭਾਗ ਨੂੰ ਬਿਜਲੀ ਵਿਵਸਥਾ ਸੁਚਾਰੂ ਬਣਾਈ ਰੱਖਣ ਲਈ ਬਦਲਵੇਂ ਪ੍ਰਬੰਧਾਂ 'ਤੇ ਨਿਰਭਰ ਰਹਿਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ

ਚੌਥੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਦਫ਼ਤਰਾਂ ਵਿਚ ਕਰਮਚਾਰੀਆਂ ਨੇ ਵਿਭਾਗੀ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਨੂੰ ਲੈ ਕੇ ਕਈ ਗੇੜਾਂ ਦੀਆਂ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਇਸੇ ਕਾਰਨ ਕਰਮਚਾਰੀਆਂ ਨੂੰ ਆਪਣਾ ਸੰਘਰਸ਼ ਜਾਰੀ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਈ ਵਾਰ ਗੱਲਬਾਤ ਹੋਣ ਦੇ ਬਾਵਜੂਦ ਸਿਰਫ਼ ਭਰੋਸੇ ਹੀ ਮਿਲੇ ਹਨ, ਜਦਕਿ ਧਰਾਤਲ ’ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਜਲਦ ਹਾਂ-ਪੱਖੀ ਫ਼ੈਸਲਾ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਵਿਆਪਕ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਵਿਭਾਗੀ ਪ੍ਰਬੰਧਕਾਂ ਦੀ ਹੋਵੇਗੀ। ਯੂਨੀਅਨਾਂ ਨੇ ਐਲਾਨ ਕੀਤਾ ਕਿ ਹੁਣ ਅੰਦੋਲਨ ਨੂੰ ਅਗਲੇ ਪੜਾਅ ਵਿਚ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਆਮ ਜਨਤਾ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ, ਸਗੋਂ ਆਪਣੀਆਂ ਜਾਇਜ਼ ਮੰਗਾਂ ਵੱਲ ਸਰਕਾਰ ਦਾ ਧਿਆਨ ਦਿਵਾਉਣਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਜਲਦ ਗੱਲਬਾਤ ਰਾਹੀਂ ਹੱਲ ਕੱਢੇਗੀ, ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਹੋਇਆ ਤਾਂ ਅੰਦੋਲਨ ਨੂੰ ਹੋਰ ਵੀ ਵਿਆਪਕ ਰੂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

ਕੰਮ ਕਰਵਾਉਣ ਪਹੁੰਚੇ ਖ਼ਪਤਕਾਰ ਹੁੰਦੇ ਰਹੇ ਪ੍ਰੇਸ਼ਾਨ
ਹੜਤਾਲ ਦਾ ਅਸਰ ਆਮ ਖ਼ਪਤਕਾਰਾਂ ’ਤੇ ਵੀ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਡਿਵੀਜ਼ਨ ਦਫ਼ਤਰਾਂ ਵਿਚ ਬਿੱਲ ਜਮ੍ਹਾ ਕਰਵਾਉਣ, ਨਵੇਂ ਕੁਨੈਕਸ਼ਨ, ਲੋਡ ਵਧਾਉਣ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਬਿਜਲੀ ਸਬੰਧੀ ਕੰਮ ਕਰਵਾਉਣ ਪਹੁੰਚੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੀਮਤ ਸਟਾਫ਼ ਕਾਰਨ ਕਈ ਥਾਵਾਂ ’ਤੇ ਲੋਕਾਂ ਨੂੰ ਲੰਮੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ, ਜਦਕਿ ਅਨੇਕ ਖਪਤਕਾਰਾਂ ਨੂੰ ਬਿਨਾਂ ਕੰਮ ਕਰਵਾਏ ਹੀ ਵਾਪਸ ਪਰਤਣਾ ਪਿਆ।

ਇਹ ਵੀ ਪੜ੍ਹੋ:  ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ, ਬ੍ਰੇਨ ਸਟਰੋਕ ਦਾ ਹੋਇਆ ਸੀ ਸ਼ਿਕਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News