ਸੂਬੇ ਭਰ ਦੇ ਪਟਵਾਰੀ, ਕਾਨੂੰਗੋ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਅੱਜ ਕੰਮਕਾਜ ਰੱਖਣਗੇ ਠੱਪ, ਜਾਣੋ ਵਜ੍ਹਾ

05/22/2023 5:06:58 AM

ਜਲੰਧਰ (ਚੋਪੜਾ) : ਪੂਰੇ ਸੂਬੇ ਦੇ ਰੈਵੇਨਿਊ ਅਧਿਕਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਜਾਣ ਦੇ ਐਲਾਨ ਤਹਿਤ ਸੋਮਵਾਰ ਨੂੰ ਜਲੰਧਰ ਦੀਆਂ ਸਾਰੀਆਂ ਤਹਿਸੀਲਾਂ ਤੇ ਸਬ-ਤਹਿਸੀਲਾਂ ’ਚ ਕੰਮਕਾਜ ਠੱਪ ਰਹੇਗਾ। ਪੰਜਾਬ ਰੈਵੇਨਿਊ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਬਠਿੰਡਾ ਸਥਿਤ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਗਲਤ ਢੰਗ ਨਾਲ ਸਸਪੈਂਡ ਕੀਤਾ ਗਿਆ ਹੈ, ਜਿਸ ਕਾਰਨ ਰੈਵੇਨਿਊ ਅਧਿਕਾਰੀਆਂ 'ਚ ਭਾਰੀ ਰੋਸ ਹੈ। ਰੈਵੇਨਿਊ ਅਧਿਕਾਰੀਆਂ ਨੇ 22 ਮਈ ਨੂੰ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਏਅਰ ਹੋਸਟੈੱਸ ਨੇ ਟਾਇਲਟ ਜਾਣ ਤੋਂ ਰੋਕਿਆ ਤਾਂ ਯਾਤਰੀ ਨੇ ਸੀਟ 'ਤੇ ਹੀ ਕਰ 'ਤਾ ਪਿਸ਼ਾਬ, ਮਿਲੀ ਇਹ ਸਜ਼ਾ

ਇਸ ਤਹਿਤ ਸੂਬੇ ਭਰ ਦੇ ਸਾਰੇ ਪਟਵਾਰੀ, ਕਾਨੂੰਗੋ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸੋਮਵਾਰ ਨੂੰ ਸਮੂਹਿਕ ਛੁੱਟੀ ’ਤੇ ਚਲੇ ਜਾਣਗੇ। ਐਸੋਸੀਏਸ਼ਨ ਨੇ ਦੋਸ਼ ਲਾਇਆ ਕਿ ਨਾਇਬ ਤਹਿਸੀਲਦਾਰ ਖ਼ਿਲਾਫ਼ ਕਾਰਵਾਈ ਗ਼ੈਰ-ਕਾਨੂੰਨੀ ਢੰਗ ਨਾਲ ਕੀਤੀ ਗਈ ਹੈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਵਿਜੇ ਬਹਿਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਧੱਕੇਸ਼ਾਹੀ ਖ਼ਿਲਾਫ਼ ਕੋਈ ਸਟੈਂਡ ਨਾ ਲਿਆ ਤਾਂ ਐਸੋਸੀਏਸ਼ਨ ਵੱਲੋਂ ਸਮੂਹਿਕ ਛੁੱਟੀ ਵਧਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਨੂੰ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਮੰਗਲਵਾਰ ਨੂੰ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਐਲਾਨੀ ਜਾਵੇਗੀ।

ਇਹ ਵੀ ਪੜ੍ਹੋ : ਦੇਸ਼ ਦੇ ਇਸ ਸੂਬੇ ’ਚ 15 ਸਾਲ ਬਾਅਦ ਹੋਇਆ ਯਹੂਦੀ ਵਿਆਹ, ਇਜ਼ਰਾਈਲ ਤੋਂ ਪਹੁੰਚੇ ‘ਰੱਬੀ’

FCR ਪੰਜਾਬ ਤੇ ਰੈਵੇਨਿਊ ਐਸੋਸੀਏਸ਼ਨ ਦੀ ਸਵੇਰ ਦੀ ਮੀਟਿੰਗ ਤੋਂ ਬਾਅਦ ਵਾਪਸ ਲਈ ਜਾ ਸਕਦੀ ਹੈ ਹੜਤਾਲ

ਪੰਜਾਬ ਰੈਵੇਨਿਊ ਆਫਿਸਰਜ਼ ਐਸੋਸੀਏਸ਼ਨ ਵੱਲੋਂ 22 ਮਈ ਨੂੰ ਸਮੂਹਿਕ ਛੁੱਟੀ ਦੇ ਐਲਾਨ ਦੇ ਮੱਦੇਨਜ਼ਰ ਐੱਫਸੀਆਰ ਪੰਜਾਬ ਨੇ ਐਸੋਸੀਏਸ਼ਨ ਨੂੰ ਗੱਲਬਾਤ ਲਈ ਬੁਲਾਇਆ ਹੈ। ਪੁਸ਼ਟ ਸੂਤਰਾਂ ਦੀ ਮੰਨੀਏ ਤਾਂ ਸਵੇਰੇ ਲਗਭਗ 7 ਵਜੇ ਹੋਣ ਵਾਲੀ ਇਸ ਮੀਟਿੰਗ 'ਚ ਨਾਇਬ ਤਹਿਸੀਲਦਾਰ ਦੀ ਗ੍ਰਿਫ਼ਤਾਰੀ ਦਾ ਮਾਮਲਾ ਵਿਚਾਰਿਆ ਜਾਵੇਗਾ, ਜੇਕਰ ਸਰਕਾਰ ਵੱਲੋਂ ਕੋਈ ਨਰਮੀ ਦਿਖਾਈ ਜਾਂਦੀ ਹੈ ਤਾਂ ਇਹ ਹੜਤਾਲ ਤੁਰੰਤ ਪ੍ਰਭਾਵ ਨਾਲ ਵਾਪਸ ਵੀ ਲਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਮੈਂ 'ਨਾਰਕੋ ਟੈਸਟ' ਲਈ ਤਿਆਰ ਹਾਂ, ਬਸ਼ਰਤੇ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਦੀ ਵੀ ਹੋਵੇ ਜਾਂਚ : ਬ੍ਰਿਜ ਭੂਸ਼ਣ

ਸੂਤਰਾਂ ਦੀ ਮੰਨੀਏ ਤਾਂ ਪੂਰੀ ਸੰਭਾਵਨਾ ਹੈ ਕਿ ਮੀਟਿੰਗ 'ਚ ਸਰਕਾਰ ਅਤੇ ਐਸੋਸੀਏਸ਼ਨ ਦੋਵਾਂ ਵਿਚਾਲੇ ਕੋਈ ਸਮਝੌਤਾ ਹੋ ਜਾਵੇਗਾ ਤੇ ਮੁਅੱਤਲ ਕੀਤੇ ਗਏ ਨਾਇਬ ਤਹਿਸੀਲਦਾਰ ਨੂੰ ਬਹਾਲ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਾਰੇ ਪਟਵਾਰੀ, ਕਾਨੂੰਗੋ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਰੁਟੀਨ ਵਾਂਗ ਡਿਊਟੀ ’ਤੇ ਆਉਣਗੇ। ਮੰਨਿਆ ਜਾ ਰਿਹਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਜਨਤਾ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲ ਜਾਣ ਦੀ ਵੀ ਸੰਭਾਵਨਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News