ਹੜਤਾਲੀ ਮੁਲਾਜ਼ਮਾਂ ਨੇ ਛੁੱਟੀ ਹੋਣ ਦੇ ਬਾਵਜੂਦ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

Wednesday, Sep 13, 2017 - 02:31 AM (IST)

ਹੜਤਾਲੀ ਮੁਲਾਜ਼ਮਾਂ ਨੇ ਛੁੱਟੀ ਹੋਣ ਦੇ ਬਾਵਜੂਦ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਭੁੱਚੋ ਮੰਡੀ,  (ਨਾਗਪਾਲ)-  ਸਥਾਨਕ ਨਗਰ ਕੌਂਸਲ ਦੇ ਤਿੰਨ ਮੁਲਾਜ਼ਮਾਂ ਦੀ ਬਹਾਲੀ ਨੂੰ ਲੈ ਕੇ ਪਿਛਲੇ ਮਹੀਨੇ ਦੀ 23 ਤਰੀਕ ਤੋਂ ਹੜਤਾਲ ਕਰ ਰਹੇ ਮਿਊਂਸੀਪਲ ਮੁਲਾਜ਼ਮਾਂ ਤੇ ਸਫਾਈ ਸੇਵਕਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ। ਦਫ਼ਤਰ ਵਿਚ ਛੁੱਟੀ ਹੋਣ ਦੇ ਬਾਵਜੂਦ ਮਿਊਂਸੀਪਲ ਮੁਲਾਜ਼ਮਾਂ ਅਤੇ ਸਫਾਈ ਸੇਵਕਾਂ ਵੱਲੋਂ ਦਫ਼ਤਰ ਅੱਗੇ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਦਿੱਤੇ ਮੰਗ ਪੱਤਰ 'ਚ 24 ਘੰਟਿਆਂ 'ਚ ਮੁਅੱਤਲ ਮੁਲਾਜ਼ਮਾਂ ਨੂੰ ਬਹਾਲ ਕਰਨ ਤੇ ਦੂਜੀਆਂ ਮੰਗਾਂ ਮੰਨੇ ਜਾਣ ਦਾ ਸਮਾਂ ਦਿੱਤਾ ਗਿਆ ਸੀ ਪਰ ਕਾਰਜ ਸਾਧਕ ਅਫਸਰ ਜਾਂ ਪ੍ਰਸ਼ਾਸਨ ਵੱਲੋਂ ਮੰਗਾਂ ਸਬੰਧੀ ਕੋਈ ਧਿਆਨ ਨਾ ਦਿੱਤੇ ਜਾਣ 'ਤੇ 13 ਸਤੰਬਰ ਨੂੰ ਬਾਜ਼ਾਰ ਵਿਚੋਂ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਮੁਅੱਤਲ ਕੀਤੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦਰਜਾ ਤਿੰਨ ਤੇ ਚਾਰ ਕਰਮਚਾਰੀਆਂ ਦੀਆਂ ਬਕਾਇਆ ਰਹਿੰਦੀਆਂ ਤਨਖ਼ਾਹਾਂ, ਪੀ. ਐੱਫ. ਤੇ ਹੋਰ ਬਣਦੇ ਬਕਾਏ ਵੀ ਤੁਰੰਤ ਜਮ੍ਹਾ ਕਰਵਾਏ ਜਾਣ ਤੇ ਅੱਗੇ ਤੋਂ ਮਹੀਨਾ ਖਤਮ ਹੋਣ 'ਤੇ ਤਨਖ਼ਾਹਾਂ ਦੇਣੀਆਂ ਯਕੀਨੀ ਬਣਾਈਆਂ ਜਾਣ। 
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਦਫ਼ਤਰ ਅੱਗੇ ਕੂੜਾ ਸੁੱਟਣ ਤੇ ਦਫ਼ਤਰ ਬੰਦ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਮੇਸ਼ ਕੁਮਾਰ, ਸਤੀਸ਼ ਕੁਮਾਰ, ਵਿਨੋਦ ਕੁਮਾਰ, ਸੰਜੀਵ ਕੁਮਾਰ, ਲਛਮਣ ਦਾਸ, ਪੱਪੂ ਰਾਮ, ਦਿਲਬਾਗ ਰਾਏ, ਪ੍ਰੇਮ ਪਾਲ, ਅਸ਼ੋਕ ਕੁਮਾਰ, ਬੇਅੰਤ ਸਿੰਘ ਰੋਮੀ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।


Related News