ਜੀਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੌਤ

Wednesday, Feb 26, 2020 - 11:31 AM (IST)

ਪੱਟੀ (ਪਾਠਕ) : ਪਿੰਡ ਕੈਰੋਂ ਵਿਖੇ ਮੋਟਰਸਾਈਕਲ ਸਵਾਰ ਨੂੰ ਜੀਪ ਨੇ ਟੱਕਰ ਮਾਰ ਦਿੱਤੀ, ਜਿਸ ਕਾਰਣ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਪੱਟੀ ਵਿਖੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਭਰਾ ਗੁਰਜੰਟ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਪਾਲ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਪਿੰਡ ਕੈਰੋਂ ਸਵੇਰੇ ਆਪਣੇ ਘਰੋਂ ਬਾਬਾ ਗੁਨੀਆਂ ਜੀ ਡੇਰੇ ਵਿਖੇ ਆਪਣੇ ਮੋਟਰਸਾਈਕਲ 'ਤੇ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਤੇਜ਼ ਜੀਪ ਨੇ ਉਸ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਰਜੰਟ ਸਿੰਘ ਦੇ ਬਿਆਨਾਂ 'ਤੇ ਝੰਡਾ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਕੈਰੋਂ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ।


Baljeet Kaur

Content Editor

Related News