ਜਲੰਧਰ 'ਚ ਟਰੱਕ ਆਪਰੇਟਰਾਂ ਦੇ ਜ਼ਬਰਦਸਤ ਪ੍ਰਦਰਸ਼ਨ ਦੌਰਾਨ ਪ੍ਰਧਾਨ ਹੈੱਪੀ ਸੰਧੂ ਗ੍ਰਿਫ਼ਤਾਰ

Wednesday, Jan 03, 2024 - 03:00 PM (IST)

ਜਲੰਧਰ 'ਚ ਟਰੱਕ ਆਪਰੇਟਰਾਂ ਦੇ ਜ਼ਬਰਦਸਤ ਪ੍ਰਦਰਸ਼ਨ ਦੌਰਾਨ ਪ੍ਰਧਾਨ ਹੈੱਪੀ ਸੰਧੂ ਗ੍ਰਿਫ਼ਤਾਰ

ਜਲੰਧਰ (ਵੈੱਬ ਡੈਸਕ)- ਜਲੰਧਰ ਵਿਖੇ ਟਰੱਕ ਆਪਰੇਟਰਾਂ ਵੱਲੋਂ ਰਾਮਾਂਮੰਡੀ ਚੌਂਕ ਵਿਚ ਜ਼ਬਰਦਸਤ ਧਰਨਾ-ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਉਸ ਵੇਲੇ ਮਾਹੌਲ ਭਖ ਗਿਆ ਜਦੋਂ ਇਥੇ ਟਰੱਕ ਆਪਰੇਟਰਾਂ ਦੇ ਪ੍ਰਧਾਨ ਹੈੱਪੀ ਸੰਧੂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਪੁਲਸ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਕਿਸੇ ਵੀ ਤਰੀਕੇ ਦਾ ਧਰਨਾ ਪ੍ਰਦਰਸ਼ਨ ਨਹੀਂ ਲੱਗਣ ਦਿੱਤਾ ਜਾਵੇਗਾ। ਜਲੰਧਰ ਦੇ ਰਾਮਾਂਮੰਡੀ ਚੌਂਕ ਵਿਚ ਧਰਨਾ ਲਗਾ ਦਿੱਤਾ ਗਿਆ ਹੈ। 

PunjabKesari

ਇਸ ਮੌਕੇ ਹੈੱਪੀ ਸਿੱਧੂ ਨੇ ਕਿਹਾ ਕਿ ਧਰਨਾ ਲਾਉਣ ਦੀ ਕਿਸੇ ਕੋਲੋਂ ਇਜਾਜ਼ਤ ਨਹੀਂ ਲਈ ਜਾਂਦੀ। ਇਸ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰੱਕ ਆਪਰੇਟਰਾਂ ਨੇ ਧਰਨਾ ਲਾਉਣ ਦੀ ਕਾਲ ਦਿੱਤੀ ਸੀ ਅਤੇ ਧਰਨਾ ਲਾਉਣ ਹੀ ਆਏ ਹਾਂ, ਧਰਨੇ ਲਈ ਕਿਸੇ ਤੋਂ ਮਨਜ਼ੂਰੀ ਨਹੀਂ ਮੰਗੀ ਜਾਂਦੀ। 

PunjabKesari

ਉਨ੍ਹਾਂ ਕਿਹਾ ਕਿ ਗੱਲਬਾਤ ਉਨ੍ਹਾਂ ਲੋਕਾਂ ਨਾਲ ਚਲਦੀ ਹੈ, ਜਿਹੜੇ ਕਿ ਸਰਕਾਰ ਦੇ ਦਲਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟਰੱਕ ਡਰਾਈਵਰ ਆਪਣੀ ਲੜਾਈ ਲੜਣਗੇ। ਉਨ੍ਹਾਂ ਕਿਹਾ ਕਿ ਡਰਾਈਵਰਾਂ ਕਰਕੇ ਹੀ ਉਨ੍ਹਾਂ ਦੇ ਪਰਿਵਾਰ ਚੱਲਦੇ ਹਨ। ਉਨ੍ਹਾਂ ਕਿਹਾ ਕਿ ਮੈਂ ਕਿਸੇ ਪਰਚੇ ਤੋਂ ਨਹੀਂ ਡਰਦਾ। ਉਹ ਧਰਨਾ ਸੁੱਚੀ ਪਿੰਡ ਵੱਲ ਲੈ ਕੇ ਜਾਣਗੇ। ਇਸ ਦੌਰਾਨ ਪੁਲਸ ਫੋਰਸ ਦੀ ਭਾਰੀ ਗਿਣਤੀ ਵਿਚ ਤਾਇਨਾਤੀ ਕੀਤੀ ਗਈ ਹੈ ਅਤੇ ਪੁਲਸ ਵੱਲੋਂ ਹੈੱਪੀ ਸੰਧੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਥੇ ਹੀ ਲਗਾਏ ਗਏ ਧਰਨੇ ਨੂੰ ਲੈ ਕੇ ਭਾਰੀ ਜਾਮ ਦੀ ਸਥਿਤੀ ਬਣ ਗਈ ਹੈ, ਜਿਸ ਕਰਕੇ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਸ ਵੱਲੋਂ ਮੌਕੇ 'ਤੇ ਮੋਰਚਾ ਸਾਂਭਿਆ ਗਿਆ ਹੈ। 


 

ਇਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਅਤੇ ਟ੍ਰਾਂਸਪੋਰਟਰਾਂ ਵਿਚਾਲੇ ਮੀਟਿੰਗ ਵਿਚ ਸਹਿਮਤੀ ਬਣਨ ਦੇ ਬਾਵਜੂਦ ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਵੀ ਦੇ ਦਿੱਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਪੰਜਾਬ ਵਿਚ ਹਾਈਵੇਅ ਵੀ ਜਾਮ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਬੀਤੇ ਦਿਨ ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਨਜ਼ਰ ਆ ਰਹੀ ਹੈ। ਦਰਅਸਲ ਲੋਕਾਂ ਵਿਚ ਇਹ ਗੱਲ ਫੈਲ ਗਈ ਸੀ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ’ਤੇ ਤੇਲ ਮੁੱਕ ਰਿਹਾ ਹੈ। ਇਸ ਲਈ ਲੋਕ ਵਾਹਨਾਂ ’ਤੇ ਤੇਲ ਪੁਆਉਣ ਲਈ ਲੰਮੀਆਂ ਕਤਾਰਾਂ ’ਚ ਲੱਗੇ ਰਹੇ। ਪੰਜਾਬ ’ਚ ਬੱਸ ਸੇਵਾ ’ਤੇ ਵੀ ਅਸਰ ਪੈ ਗਿਆ ਹੈ। ਹਿਮਾਚਲ ਦੇ ਕਾਂਗੜਾ ਵਿਚ ਬੱਸ ਸੇਵਾਵਾਂ, ਵਸਤਾਂ ਦੀ ਸਪਲਾਈ ਅਤੇ ਸਕੂਲ ਬੱਸ ਸੇਵਾ ਪ੍ਰਭਾਵਿਤ ਹੋਈ। ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ ਅਤੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਵੀ ਪੈਟਰੋਲ ਪੰਪਾਂ ’ਤੇ ਲੰਮੀਆਂ ਕਤਾਰਾਂ ਲੱਗਣ ਦੀਆਂ ਰਿਪੋਰਟਾਂ ਸਨ।

ਇਹ ਵੀ ਪੜ੍ਹੋ :  ਗੈਂਗਰੇਪ ਮਗਰੋਂ ਖ਼ੁਦਕੁਸ਼ੀ ਕਰਨ ਵਾਲੀ ਕੁੜੀ ਦੇ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ

ਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News