ਪੰਜਾਬ ''ਚ ਚੱਲੀਆਂ ਤੇਜ਼ ਧੂੜ ਭਰੀਆਂ ਹਵਾਵਾਂ, ਸ਼ਨੀਵਾਰ ਤੋਂ ਮੌਸਮ ਰਹੇਗਾ ਸਾਫ਼

Saturday, May 11, 2024 - 10:26 AM (IST)

ਚੰਡੀਗੜ੍ਹ (ਪਾਲ) : ਦੇਰ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਸ਼ੁੱਕਰਵਾਰ ਨੂੰ ਦਿਨ ਭਰ ਮੌਸਮ ਸਾਫ਼ ਰਿਹਾ ਪਰ ਸ਼ਾਮ ਤੱਕ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਮੌਸਮ ਵਿਗਿਆਨ ਕੇਂਦਰ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਤੱਕ ਮੀਂਹ ਪੈਣ ਦੀ ਸੰਭਾਵਨਾ ਸੀ। ਹਾਲਾਂਕਿ ਵਿਭਾਗ ਨੇ ਕਿਹਾ ਹੈ ਕਿ ਸ਼ਨੀਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਇਸ ਤੋਂ ਪਹਿਲਾਂ 12 ਅਤੇ 13 ਮਈ ਨੂੰ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਹੁਣ ਅਜਿਹਾ ਨਹੀਂ ਹੈ। ਸ਼ੁੱਕਰਵਾਰ ਨੂੰ ਤਾਪਮਾਨ ’ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28.9 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਅੱਗੇ ਅਜਿਹਾ ਰਹਿ ਸਕਦਾ ਹੈ ਤਾਪਮਾਨ
ਸ਼ਨੀਵਾਰ ਨੂੰ ਮੌਸਮ ਸਾਫ ਰਹੇਗਾ। ਅੰਸ਼ਕ ਬੱਦਲ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 34, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਹੋ ਸਕਦਾ ਹੈ। ਐਤਵਾਰ ਨੂੰ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਸੋਮਵਾਰ ਨੂੰ ਵੀ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 35, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਹੋ ਸਕਦਾ ਹੈ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News